DGP Gaurav Yadav

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ DGP ਗੌਰਵ ਯਾਦਵ, ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 10 ਅਪ੍ਰੈਲ 2023: ਰੁਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਵਿੱਚ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ (DGP Gaurav Yadav) ਅੱਜ ਸਵੇਰੇ ਮੱਥਾ ਟੇਕਣ ਪਹੁੰਚੇ ਤੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਵਿਸਾਖੀ ਤੋਂ ਪਹਿਲਾਂ ਡੀਜੀਪੀ ਪੰਜਾਬ ਵੱਲੋਂ ਪੰਜਾਬ ਦੇ ਹਲਾਤਾਂ ਦੀ ਨਿਗਰਾਨੀ ਵੀ ਕੀਤੀ ਜਾ ਰਹੀ |

ਜਦੋਂ ਡੀ.ਜੀ.ਪੀ. ਪੰਜਾਬ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਮੌਕੇ ਉਹਨਾਂ ਦੇ ਨਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਡੀ ਸੀ ਪੀ ਪਰਮਿੰਦਰ ਸਿੰਘ ਭੰਡਾਲ ਵੀ ਮੌਜੂਦ ਰਹੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੈਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਇਆ ਹਾਂ | ਡੀਜੀਪੀ ਨੇ ਦੇਸ਼ ਵਿਰੋਧੀ ਤਾਕਤਾਂ ਅਤੇ ਖਾਸ ਕਰਕੇ ਪਾਕਿਸਤਾਨੀ ਏਜੰਸੀਆਂ ਦੀ ਨਾਪਾਕ ਸਾਜਿਸ਼ਾਂ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਦੇ ਮਨਸੂਬਿਆਂ ਨੂੰ ਕਿਸੇ ਵੀ ਸੂਰਤ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ |

ਡੀ.ਜੀ.ਪੀ (DGP Gaurav Yadav) ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਬਰਕਰਾਰ ਹੈ ਅਤੇ ਸਾਰੇ ਪੰਜਾਬੀ ਮਿਲ ਕੇ ਇਸ ਨੂੰ ਬਰਕਰਾਰ ਰੱਖ ਰਹੇ ਹਨ | ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਵੀ ਕਿਹਾ ਕਿ ਇਥੇ ਆ ਕੇ ਦੇਖਣ ਅਤੇ ਉਥੇ ਦੀ ਸਥਿਤੀ ਬਿਲਕੁਲ ਸ਼ਾਂਤ | ਉਹਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਮਾਹੌਲ ਖਰਾਬ ਕਰਨ ਇਜਾਜ਼ਤ ਨਹੀਂ ਦਿੱਤੀ ਜਾਵੇਗੀ |

Scroll to Top