Amritsar

ਅੰਮ੍ਰਿਤਸਰ ਵਿਰਾਸਤੀ ਮਾਰਗ ‘ਤੇ ਧਮਾਕੇ ਦੀ ਜਾਂਚ ਦਾ ਜਾਇਜ਼ਾ ਲੈਣ ਪਹੁੰਚੇ ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ, 08 ਮਈ 2023: ਅੰਮ੍ਰਿਤਸਰ (Amritsar) ਦਰਬਾਰ ਸਾਹਿਬ ਦੇ ਨਜ਼ਦੀਕ ਵਿਰਾਸਤੀ ਮਾਰਗ ‘ਤੇ ਇਕ ਵਾਰ ਫਿਰ ਸਵੇਰੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਇਸ ਧਮਾਕੇ ਦੇ ਵਿੱਚ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਜਿਸਤੋਂ ਬਾਅਦ ਦੁਬਾਰਾ ਤੋਂ ਪੁਲਿਸ ਦੀਆਂ ਟੀਮਾਂ ਜਾਂਚ ਵਿੱਚ ਜੁਟ ਗਈਆਂ ਹਨ |

ਇਸ ਦੌਰਾਨ ਡੀਜੀਪੀ ਪੰਜਾਬ ਗੌਰਵ ਯਾਦਵ ਵੀ ਜਾਂਚ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਵਿਰਾਸਤੀ ਮਾਰਗ ‘ਤੇ ਪਹੁੰਚੇ ਹਨ | ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਨੀਵਾਰ ਦੇਰ ਰਾਤ ਵੀ ਦਰਬਾਰ ਸਾਹਿਬ ਨਜ਼ਦੀਕ ਵਿਰਾਸਤੀ ਮਾਰਗ ਤੇ ਇੱਕ ਧਮਾਕੇ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਵਿੱਚ ਇਕ ਵਿਅਕਤੀ ਜ਼ਖ਼ਮੀ ਹੋਇਆ ਸੀ ਅਤੇ ਅੱਜ ਵੀ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਅਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਅਤੇ ਜਾਂਚ ਲਈ ਪਹੁੰਚੀਆਂ ਹੋਈਆਂ |

ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਉਪਰ ਚੱਲ ਰਹੀਆਂ ਗਲਤ ਖ਼ਬਰਾਂ ਤੋਂ ਵੀ ਲੋਕ ਗੁਰੇਜ਼ ਕਰਨ ਅਤੇ ਇਨਫਰਮੇਸ਼ਨ ਪੁਲਿਸ ਦੀ ਸੋਸ਼ਲ ਮੀਡੀਆ ਪੇਜ ਤੋਂ ਵੀ ਤੁਹਾਨੂੰ ਮਿਲ ਸਕਦੀ ਹੈ ਇਸ ਦੇ ਨਾਲ ਹੀ ਡੀਜੀਪੀ ਪੰਜਾਬ ਨੇ  ਕਿਹਾ ਕਿ ਮੁੱਢਲੀ ਜਾਂਚ ਵਿਚ ਪੁਲਸ ਨੂੰ ਮੌਕੇ ਤੋਂ ਕੋਈ ਵੀ ਟਰਿਗਰਿੰਗ ਮੈਕਾਨੀਜ਼ਿਮ ਜਾਂ ਡੈਟੋਨੇਟਰ ਬਰਾਮਦ ਨਹੀਂ ਹੋਇਆ ਹੈ। ਫਿਲਹਾਲ ਫੋਰੈਂਸਿਕ ਟੀਮਾਂ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ 36 ਘੰਟਿਆਂ ਦੇ ਵਿੱਚ ਦੋ ਵਾਰ ਵਿਰਾਸਤੀ ਮਾਰਗ ‘ਤੇ ਧਮਾਕਾ ਹੈ | ਸ਼ਹਿਰ ਵਾਸੀਆਂ ਦੇ ਅੰਦਰ ਡਰ ਦਾ ਮਾਹੌਲ ਹੈ, ਉਥੇ ਹੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸ਼ਰਧਾਲੂਆਂ ਵਿੱਚ ਵੀ ਸਹਿਮ ਦਾ ਮਾਹੌਲ ਦੇਖਣ ਨੂੰ ਮਿਲਿਆ |

 

Scroll to Top