Punjab Police

DGP ਗੌਰਵ ਯਾਦਵ ਨੇ ਸੂਬੇ ਦੇ ਸਾਰੇ SSP ਤੇ ਸੀਪੀ ਨਾਲ ਸੱਦੀ ਅਹਿਮ ਬੈਠਕ

ਚੰਡੀਗੜ੍ਹ , 29 ਅਪ੍ਰੈਲ 2025: ਪੰਜਾਬ ਪੁਲਿਸ ਵੱਲੋਂ ਨਸ਼ੇ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ | ਦੂਜੇ ਪਾਸੇ 31 ਮਈ ਤੱਕ ਪੰਜਾਬ ‘ਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈ। ਸਮਾਂ ਸੀਮਾ ਨਿਰਧਾਰਤ ਕਰਨ ਤੋਂ ਬਾਅਦ ਅੱਜ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਪੀ ਦੀ ਚੰਡੀਗੜ੍ਹ ਵਿਖੇ ਬੈਠਕ ਸੱਦੀ ਹੈ। ਇਸ ਦੌਰਾਨ ਹਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੀ ਯੋਜਨਾ ਬਾਰੇ ਜਾਣੂ ਕਰਵਾਇਆ ਜਾਵੇਗਾ।

ਜਿਕਰਯੋਗ ਹੈ ਕਿ ਡੀਜੀਪੀ ਗੌਰਵ ਯਾਦਵ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਨਿਰਧਾਰਤ ਸਮੇਂ ਦੇ ਅੰਦਰ ਨਸ਼ਾਖੋਰੀ ਦਾ ਖਾਤਮਾ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਪੂਰੀ ਮੁਹਿੰਮ ਦੀ ਤੀਜੀ ਧਿਰ ਸਮੀਖਿਆ ਹੋਵੇਗੀ। ਇਸ ਸਮੇਂ ਦੌਰਾਨ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਕੰਮ ਚੰਗਾ ਹੋਵੇਗਾ, ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ |

Read More: ਪੰਜਾਬ ‘ਚ ਵਾਰਦਾਤ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਲਿਆਂਦੇ ਹਥਿਆਰ ਕੀਤੇ ਬਰਾਮਦ: DGP ਗੌਰਵ ਯਾਦਵ

Scroll to Top