ਚੰਡੀਗੜ੍ਹ 24ਨਵੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਪੁਲਿਸ ਵੈਰੀਫਿਕੇਸ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀ. ਸੀ. ਸੀ.) ਜਾਂ ਕਿਸੇ ਹੋਰ ਪੁਲਿਸ ਵੈਰੀਫਿਕੇਸ਼ਨ ਲਈ ਰਿਸ਼ਵਤ ਮੰਗਦਾ ਹੈ ਤਾਂ ਪੰਜਾਬ ਪੁਲਿਸ ਦੇ ਨੰਬਰ: +91 7696 -181-181 ਜਾਂ ਈਮੇਲ: cad.pphq@punjabpolice.gov.in ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।