ਚੰਡੀਗੜ੍ਹ, 25 ਫ਼ਰਵਰੀ 2023: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਵੱਲੋਂ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਸੰਬੰਧੀ ਜਾਣਕਾਰੀ ਉਹਨਾਂ ਨੇ ਸ਼ੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਲਿਖਿਆ ਕਿ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅੱਤਵਾਦ ਵਿਰੁੱਧ ਕਾਰਵਾਈ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ IGs/DIGs/CP/SSPs, ਸਾਰੇ ਸਬ-ਡਵੀਜ਼ਨਲ DSPs ਅਤੇ ਸਾਰੇ SHOs ਨਾਲ VC ਦੁਆਰਾ ਰਾਜ-ਪੱਧਰੀ ਸਮੀਖਿਆ ਮੀਟਿੰਗ ਕੀਤੀ ਹੈ ।
ਮਈ 25, 2026 10:18 ਬਾਃ ਦੁਃ




