DGP Gaurav Yadav

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ 08 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੁਲਿਸ ਅਧਿਕਾਰੀਆਂ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਐਸਟੀਐਫ ਦੇ ਮੁਖੀ, ਏਡੀਜੀਪੀ ਇੰਟੈਲੀਜੈਂਸ ਸੈਕਟਰ ਅਤੇ ਸਾਰੇ ਪੁਲਿਸ ਕਮਿਸ਼ਨਰ, ਆਈਜੀਪੀ/ਡੀਆਈਜੀ ਰੇਂਜ ਅਤੇ ਐਸਐਸਪੀਜ਼ ਸ਼ਾਮਲ ਹੋਏ। ਇਸ ਦੌਰਾਨ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਕਾਰਵਾਈ ਦੀ ਸਮੀਖਿਆ ਕੀਤੀ ਗਈ ਹੈ । ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Scroll to Top