DGP GAURAV YADAV

ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਬੈਠਕ

ਚੰਡੀਗੜ੍ਹ, 19 ਮਾਰਚ 2024: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਏਡੀਜੀ/ਆਈਜੀ/ਡੀਆਈਜੀ, ਸੀਪੀਜ਼, ਐਸਐਸਪੀਜ਼, ਜ਼ਿਲ੍ਹਿਆਂ ਵਿੱਚ ਤਾਇਨਾਤ ਸਾਰੇ ਗਜ਼ਟਿਡ ਅਫਸਰਾਂ ਅਤੇ ਪੰਜਾਬ ਦੇ ਸਾਰੇ ਐਸਐਚਓਜ਼ ਨਾਲ ਵੀਡੀਓ ਕਾਨਫਰੈਂਸ ਰਹੀ ਸਮੀਖਿਆ ਬੈਠਕ ਕੀਤੀ ਹੈ |

ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਚੋਣ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

Scroll to Top