Site icon TheUnmute.com

DGP ਗੌਰਵ ਯਾਦਵ ਨੇ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ SSP ਨੂੰ ਕਾਰਨ ਦੱਸੋ ਨੋਟਿਸ ਜਾਰੀ

stubble

ਚੰਡੀਗੜ੍ਹ, 18 ਨਵੰਬਰ 2023: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਰਾਲੀ (stubble) ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਡੀਜੀਪੀ ਪੰਜਾਬ ਨੇ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਉਂ ਅਤੇ ਖੰਨਾ ਦੇ ਐੱਸ.ਐੱਸ.ਪੀ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਕਿ ਪਰਾਲੀ ਸਾੜਨ ‘ਤੇ ਕੀ ਕਾਰਵਾਈ ਕੀਤੀ ਗਈ ਅਤੇ ਇੰਨੇ ਮਾਮਲੇ ਕਿਉਂ ਵੱਧ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ 9 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕਰ ਚੁੱਕੇ ਹਨ। ਇਹ ਉਹ ਜ਼ਿਲ੍ਹੇ ਹਨ ਜਿੱਥੇ ਪਰਾਲੀ ਸਾੜਨ ‘ਤੇ ਸਖ਼ਤੀ ਦੇ ਬਾਵਜੂਦ ਮਾਮਲੇ ਘੱਟ ਹੋਣ ਦੇ ਸੰਕੇਤ ਨਹੀਂ ਮਿਲ ਰਹੇ ਹਨ।

ਪਰਾਲੀ (stubble) ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਪਿੰਡਾਂ ਦੇ ਸਰਪੰਚਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਪਰਾਲੀ ਸਾੜਨ ਸਬੰਧੀ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਸਨ ਪਰ ਪ੍ਰਸ਼ਾਸਨ ਨੂੰ ਇਸ ਸਬੰਧੀ ਕੋਈ ਲਾਭ ਮਿਲਦਾ ਨਜ਼ਰ ਨਹੀਂ ਆ ਰਿਹਾ । ਪਰਾਲੀ ਸਾੜਨ ਵਿੱਚ ਜ਼ਿਲ੍ਹਾ ਸੰਗਰੂਰ ਸਿਖਰ ’ਤੇ ਹੈ। ਇੱਥੇ 5,462 ਪਰਾਲੀ (stubble) ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ 33,082 ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਤੱਕ 475 ਐਫਆਈਆਰ ਦਰਜ ਹੋ ਚੁੱਕੀਆਂ ਹਨ।

Exit mobile version