ਚੰਡੀਗੜ੍ਹ, 25 ਅਕਤੂਬਰ 2024: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਅੱਜ ਜਲੰਧਰ ਦੇ ਰਾਮਾਮੰਡੀ ਥਾਣੇ ‘ਚ ਪਹੁੰਚ ਕੇ ਅਚਨਚੇਤ ਨਿਰੀਖਣ ਕੀਤਾ ਗਿਆ ਹੈ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਥਾਣੇ ‘ਚ ਮੌਜੂਦ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਥਾਣੇ ਅੰਦਰ ਚੱਲ ਰਹੇ ਕੇਸਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।
ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਥਾਣੇ ‘ਚ ਮੌਜੂਦ ਅਧਿਕਾਰੀਆਂ ਨੂੰ ਕਾਰਵਾਈ ਕਰਨ ‘ਚ ਕੋਈ ਲਾਪਰਵਾਹੀ ਨਾ ਵਰਤਣ ਦੀ ਹਦਾਇਤ ਕੀਤੀ ਹੈ | ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨਾਲ ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ, ਜੇਸੀਪੀ ਸੰਦੀਪ ਸ਼ਰਮਾ, ਡੀਸੀਪੀ ਆਦਿਤਿਆ, ਏਸੀਪੀ ਨਿਰਮਲ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਸਨ। ਡੀਜੀਪੀ ਨੇ ਇਥੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਹੈ ।
ਜਿਕਰਯੋਗ ਹੈ ਕਿ ਇਸਤੋਂ ਕੁਝ ਦਿਨ ਪਹਿਲਾਂ ਡੀਜੀਪੀ ਗੌਰਵ ਯਾਦਵ (DGP Gaurav Yadav) ਲੁਧਿਆਣਾ (Ludhiana) ਪਹੁੰਚੇ ਸਨ ਅਤੇ ਸਨਅਤਕਾਰਾਂ ਨਾਲ ਬੈਠਕ ਕਰਕੇ ਉਨ੍ਹਾਂ ਤੋਂ ਫੀਡਬੈਕ ਲਿਆ ਹੈ | ਡੀਜੀਪੀ ਗੌਰਵ ਯਾਦਵ ਦੀ ਇੱਕ ਹਫ਼ਤੇ ਅੰਦਰ ਇਹ ਦੂਜੀ ਫੇਰੀ ਸੀ। ਇਸ ਤੋਂ ਚਾਰ ਦਿਨ ਪਹਿਲਾਂ ਡੀਜੀਪੀ ਯਾਦਵ ਅਚਾਨਕ ਦੇਰ ਰਾਤ ਲੁਧਿਆਣਾ ਪੁੱਜੇ ਸਨ |
ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਸਨਅਤਕਾਰਾਂ ਨਾਲ ਬੈਠਕ ਦੌਰਾਨ ਭਵਿੱਖ ‘ਚ ਅਪਰਾਧ ਨੂੰ ਕਾਬੂ ਕਰਨ ਬਾਰੇ ਗੱਲਬਾਤ ਕੀਤੀ। ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਵੀ ਦਿੱਤੀਆਂ ਸਨ ।ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ‘ਚ ਛੇਤੀ ਹੀ 10 ਹਜ਼ਾਰ ਨਵੀਂ ਪੁਲਿਸ ਭਰਤੀ ਹੋਣ ਜਾ ਰਹੀ ਹੈ। ਇਸਦੇ ਨਾਲ ਹੀ 14 ਨਵੀਆਂ ਪੀਸੀਆਰ ਗੱਡੀਆਂ ਲੁਧਿਆਣਾ ਲਈ ਰਵਾਨਾ ਕੀਤੀਆਂ ਗਈਆਂ ਸਨ |
ਡੀਜੀਪੀ (DGP Gaurav Yadav) ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨਸ਼ਿਆਂ ਅਤੇ ਅਪਰਾਧਾਂ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਦੋ ਸਾਲਾਂ ‘ਚ 100 ਤੋਂ ਵੱਧ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ| ਪੁਲਿਸ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗੀ।