ਚੰਡੀਗੜ੍ਹ, 14 ਮਾਰਚ 2023: ਅੰਮ੍ਰਿਤਸਰ ਵਿਖੇ ਅਗਾਮੀ ਜੀ-20 ਸੰਮਲੇਨ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਅੰਮ੍ਰਿਤਸਰ ਪੁੱਜੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਟਵੀਟ ਕੀਤਾ ਕਿ ਪੰਜਾਬ ਪੁਲਿਸ ਅੰਮ੍ਰਿਤਸਰ ਵਿੱਚ ਜੀ-20 ਪ੍ਰੋਗਰਾਮ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਅੱਜ ਅੰਮ੍ਰਿਤਸਰ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗਿਆ ਅਤੇ ਸਾਰਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਮਾਗਮ ਨੂੰ ਸਫਲ ਬਣਾਉਣ ਲਈ ਕੰਮ ਕਰ ਰਹੇ ਸਾਰੇ ਹਿੱਸੇਦਾਰਾਂ ਨਾਲ ਮੀਟਿੰਗ ਕੀਤੀ ਹੈ ।
ਜਨਵਰੀ 18, 2025 5:51 ਬਾਃ ਦੁਃ