Site icon TheUnmute.com

ਡੀਜੀਪੀ ਗੌਰਵ ਯਾਦਵ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ

Gaurav Yadav

ਚੰਡੀਗ੍ਹੜ 14 ਜੁਲਾਈ 2022: ਪੰਜਾਬ ਦੇ ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਅੱਜ ਮਾਨਸਾ ਦੇ ਮੂਸਾ ਪਿੰਡ ਪਹੁੰਚੇ | ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸਿੱਧੂ ਮੂਸੇਵਾਲਾ (Sidhu Moosewala) ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਨਿਰਪੱਖ ਅਤੇ ਜਲਦੀ ਜਾਂਚ ਦਾ ਭਰੋਸਾ ਦਿੱਤਾ। ਇਸ ਮੌਕੇ ਸਿੱਟ ਦੇ ਚੇਅਰਮੈਨ ਆਈ. ਜੀ. ਜਸਕਰਨ ਸਿੰਘ, ਗੌਰਵ ਤੂਰਾ ਐੱਸ.ਐੱਸ.ਪੀ. ਮਾਨਸਾ, ਹਰਜਿੰਦਰ ਸਿੰਘ ਗਿੱਲ ਡੀ.ਐੱਸ.ਪੀ. ਵੀ ਹਾਜ਼ਰ ਸਨ।

Exit mobile version