TheUnmute.com

ਕਾਨੂੰਨ ਵਿਵਸਥਾ ਮਾਮਲੇ ‘ਚ ਦੂਜੇ ਸਥਾਨ ‘ਤੇ ਪੰਜਾਬ, ਡੀਜੀਪੀ ਗੌਰਵ ਯਾਦਵ ਨੇ ਸਾਂਝੇ ਕੀਤੇ ਅੰਕੜੇ

ਚੰਡੀਗੜ੍ਹ 20 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਦੇਸ਼ ਭਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਅੰਕੜੇ ਸਾਂਝੇ ਕੀਤੇ ਹਨ। ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪੰਜਾਬ ਅਮਨ-ਕਾਨੂੰਨ ਦੇ ਮਾਮਲੇ ਵਿੱਚ ਦੂਜੇ ਸਥਾਨ ‘ਤੇ ਹੈ | ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਇੱਕ ਸੂਬੇ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਸਭ ਤੋਂ ਵਧੀਆ ਅਤੇ ਬਿਹਤਰ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਸਾਲ ਦਰ ਸਾਲ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸ ਲਈ ਸੂਬੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ।

Punjab

Exit mobile version