Ludhiana Police

DGP ਗੌਰਵ ਯਾਦਵ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਸਮੇਤ 7 ਅਧਿਕਾਰੀਆਂ ਨੂੰ ਕਰਨਗੇ ਸਨਮਾਨਿਤ

ਚੰਡੀਗੜ੍ਹ, 01 ਅਕਤੂਬਰ 2024: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵਰਧਮਾਨ ਗਰੁੱਪ ਦੇ ਮਾਲਕ ਐਸਪੀ ਓਸਵਾਲ ਤੋਂ 7 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਲੁਧਿਆਣਾ ਪੁਲਿਸ (Ludhiana Police) ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕਰਨ ਮਗਰੋਂ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਸਾਈਬਰ ਸੈੱਲ ਦੇ ਇੰਚਾਰਜ ਜਤਿੰਦਰ ਸਿੰਘ ਸਮੇਤ 7 ਅਧਿਕਾਰੀਆਂ ਨੂੰ ਡੀਜੀਪੀ ਡੈਸਕ ਤੋਂ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਸੰਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਲੁਧਿਆਣਾ ਦੇ ਪੁਲਿਸ (Ludhiana Police) ਕਮਿਸ਼ਨਰ ਕੁਲਦੀਪ ਚਾਹਲ ਅਤੇ ਸਾਈਬਰ ਸੈੱਲ ਇੰਚਾਰਜ ਜਤਿੰਦਰ ਸਿੰਘ ਸਮੇਤ ਏਐਸਆਈ ਰਾਜ ਕੁਮਾਰ, ਪਰਮਜੀਤ ਸਿੰਘ, ਰਾਜੇਸ਼ ਕੁਮਾਰ, ਰੋਹਿਤ ਅਤੇ ਸਿਮਰਨਦੀਪ ਸਿੰਘ ਨੂੰ ਸਨਮਾਨਿਤ ਕੀਤਾ ਜਾਵੇਗਾ |

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲੁਧਿਆਣਾ ਪੁਲਿਸ ਦੀ ਪਿੱਠ ਥਪਥਪਾਈ ਹੈ। ਹੁਣ ਤੱਕ ਪੁਲਿਸ ਨੇ ਮੁਲਜਮਾਂ ਤੋਂ 5.25 ਕਰੋੜ ਰੁਪਏ ਦੀ ਬਰਾਮਦਗੀ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ 3 ਮੋਬਾਈਲ ਫ਼ੋਨ ਅਤੇ 6 ਏ.ਟੀ.ਐਮ ਵੀ ਬਰਾਮਦ ਕੀਤੇ ਹਨ|

Read More: ਜ਼ੀਰਾ ‘ਚ ਪੰਚਾਇਤੀ ਚੋਣਾਂ ਦੀ ਨਾਮਜ਼ਦਗੀਆਂ ਮੌਕੇ ਦੋ ਧਿਰਾਂ ਵਿਚਾਲੇ ਝੜੱਪ, MLA ਕੁਲਬੀਰ ਸਿੰਘ ਜ਼ੀਰਾ ਜ਼ਖਮੀ

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਆਸਾਮ ਦੇ ਗੁਹਾਟੀ ਗਈ ਸੀ ਅਤੇ ਉਥੋਂ ਪੁਲਿਸ ਦੀ ਮੱਦਦ ਨਾਲ ਮੁਲਜ਼ਮ ਅਤਨੂ ਚੌਧਰੀ ਅਤੇ ਆਨੰਦ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਇਸ ਮਾਮਲੇ ‘ਚ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਦਾ ਸ਼ੱਕ ਹੈ। ਇਸ ਵੱਡੀ ਧੋਖਾਧੜੀ ‘ਚ ਆਸਾਮ ਬੈਂਕ ਦੇ ਕਰਮਚਾਰੀ ਵੀ ਸ਼ਾਮਲ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਮੁਲਜਮਾਂ ਦੇ ਬੈਂਕ ਖਾਤਾ ਨੰਬਰਾਂ ਦੀ ਜਾਂਚ ਕਰਨ ‘ਤੇ ਪਤਾ ਲੱਗਾ ਕਿ ਇਕ ਖਾਤਾ ਅਤਨੂੰ ਚੌਧਰੀ ਦੇ ਨਾਂਅ ‘ਤੇ ਅਤੇ ਦੂਜਾ ਖਾਤਾ ਆਨੰਦ ਚੌਧਰੀ ਦੇ ਨਾਂਅ ‘ਤੇ ਸੀ, ਜਿਸ ਤੋਂ ਬਾਅਦ ਹੀ ਪੁਲਿਸ ਇਨ੍ਹਾਂ ਤੱਕ ਪਹੁੰਚੀ |

Scroll to Top