ਚੰਡੀਗੜ੍ਹ, 23 ਅਕਤੂਬਰ 2024: ਡੀਜੀਪੀ ਗੌਰਵ ਯਾਦਵ (DGP Gaurav Yadav) ਅੱਜ ਲੁਧਿਆਣਾ (Ludhiana) ਵਿਖੇ ਅਮਨ-ਕਾਨੂੰਨ ਸਬੰਧੀ ਪੁਲਿਸ ਅਧਿਕਾਰੀਆਂ ਤੋਂ ਫੀਡਬੈਕ ਲੈਣਗੇ | ਇਸਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਮੁਲਾਜ਼ਮਾਂ ਲਈ ਨਵੇਂ ਵਾਹਨਾਂ ਨੂੰ ਹਰੀ ਝੰਡੀ ਵੀ ਦਿੱਤੀ ਜਾਵੇਗੀ। ਉਨ੍ਹਾਂ ਦੇ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਡੀਸੀਪੀ ਸ਼ੁਭਮ ਅਗਰਵਾਲ, ਡੀਸੀਪੀ ਦੇਹਤ ਡੀਸੀਪੀ ਜਸਕਰਨ ਸਿੰਘ ਤੇਜਾ ਵੀ ਮੌਜੂਦ ਰਹਿਣਗੇ।
ਡੀਜੀਪੀ ਗੌਰਵ ਯਾਦਵ (DGP Gaurav Yadav) ਅੱਜ ਦੁਪਹਿਰ 12 ਵਜੇ ਤੋਂ ਬਾਅਦ ਪਹੁੰਚਣਗੇ । ਇਸ ਤੋਂ ਬਾਅਦ ਉਹ 12.30 ਵਜੇ ਖੇਡ ਮੈਦਾਨ ‘ਚ ਆਉਣਗੇ। ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਜਿਕਰਯੋਗ ਹੈ ਕਿ ਡੀਜੀਪੀ ਗੌਰਵ ਯਾਦਵ ਦੀ ਇੱਕ ਹਫ਼ਤੇ ਅੰਦਰ ਇਹ ਦੂਜੀ ਫੇਰੀ ਹੋਵੇਗੀ। ਇਸ ਤੋਂ ਚਾਰ ਦਿਨ ਪਹਿਲਾਂ ਡੀਜੀਪੀ ਯਾਦਵ ਅਚਾਨਕ ਦੇਰ ਰਾਤ ਲੁਧਿਆਣਾ ਪੁੱਜੇ ਸਨ, ਜਿੱਥੇ ਉਨ੍ਹਾਂ ਜ਼ਿਲ੍ਹੇ ਦੇ ਕਈ ਥਾਣਿਆਂ ਅਤੇ ਨਾਕਿਆਂ ਦਾ ਅਚਨਚੇਤ ਨਿਰੀਖਣ ਕੀਤਾ ਸੀ ।