ਚੰਡੀਗੜ੍ਹ, 09 ਅਕਤੂਬਰ 2024: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਅੱਜ ਮੋਹਾਲੀ ਦੇ ਫੇਜ਼-11 ਥਾਣੇ ਦਾ ਅਚਨਚੇਤ ਨਿਰੀਖਣ ਕੀਤਾ ਹੈ । ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਥਾਣੇ ਦੇ ਐਸਐਚਓ ਦੇ ਕਮਰੇ, ਮੁਨਸ਼ੀ ਦੇ ਕਮਰੇ, ਆਈਓ ਦੇ ਕਮਰੇ ਅਤੇ ਬੈਰਕਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਹੈ ।
ਇਸ ਤੋਂ ਇਲਾਵਾ ਡੀ.ਜੀ.ਪੀ (DGP Gaurav Yadav) ਨੇ ਪੁਲਿਸ ਮੁਲਾਜ਼ਮਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਸ਼ਿਕਾਇਤਕਰਤਾਵਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸੰਬੰਧਿਤ ਵਿਭਾਗ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਲਈ ਆਦੇਸ਼ ਵੀ ਦਿੱਤੇ |
ਇਸਦੇ ਨਾਲ ਹੀ ਡੀਜੀਪੀ ਨੇ ਸਾਂਝ ਕੇਂਦਰ ਦਾ ਨਿਰੀਖਣ ਵੀ ਕੀਤਾ, ਜਿੱਥੇ ਉਨ੍ਹਾਂ ਨੇ ਬੀਬੀ ਪੁਲਿਸ ਮੁਲਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਲਈ ਨਿਰੰਤਰ ਕੰਮ ਕਰਨ ਲਈ ਪ੍ਰੇਰਿਤ ਕੀਤਾ ਹੈ।