28 Nov, 2026: ਧਰਮਕੋਟ ਵਿੱਚ ਨਗਰ ਕੌਂਸਲ ਦੇ 7 ਵਾਰਡਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਸਵੇਰੇ 8 ਵਜੇ ਸ਼ੁਰੂ ਹੋਈ ਪੋਲਿੰਗ ਦੌਰਾਨ ਸ਼ਹਿਰ ਵਾਸੀਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ਵਿੱਚ ਲੋਕ ਵੋਟ ਪਾਉਣ ਲਈ ਪੋਲਿੰਗ ਬੂਥਾਂ ‘ਤੇ ਪਹੁੰਚ ਰਹੇ ਹਨ ਅਤੇ ਕਈ ਥਾਵਾਂ ‘ਤੇ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।
ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀ ਲਗਾਤਾਰ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।
ਦੇਖੋ, ਕਦੋਂ ਕਿੰਨੀ ਹੋਈ ਵੋਟਿੰਗ:
– ਸਵੇਰੇ 9 ਵਜੇ: 5 ਫ਼ੀਸਦੀ
– ਸਵੇਰੇ 10 ਵਜੇ: 12 ਫ਼ੀਸਦੀ
– ਸਵੇਰੇ 11 ਵਜੇ: 22 ਫ਼ੀਸਦੀ
– ਦੁਪਹਿਰ 12 ਵਜੇ: 34.81 ਫ਼ੀਸਦੀ
– ਦੁਪਹਿਰ 3 ਵਜੇ: 60 ਫ਼ੀਸਦੀ
ਦੁਪਹਿਰ ਬਾਅਦ ਵੀ ਵੋਟਿੰਗ ਦਾ ਕੰਮ ਅਮਨ-ਅਮਾਨ ਨਾਲ ਜਾਰੀ ਰਿਹਾ। ਵੋਟਿੰਗ ਦੇ ਅੰਕੜਿਆਂ ਨੂੰ ਦੇਖਦਿਆਂ ਸ਼ਹਿਰ ਵਿੱਚ ਚੋਣਾਂ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਸਾਫ਼ ਨਜ਼ਰ ਆ ਰਿਹਾ ਹੈ।
READ MORE : ਅਕਾਲੀ-BJP ਗਠਜੋੜ ਨਾਲ ਕਈ ਸੂਬਿਆਂ ‘ਚ ਸਿਆਸੀ ਸਮੀਕਰਨਾਂ ਦੀ ਚਰਚਾ!




