ਪਟਿਆਲਾ, 29 ਮਈ 2024: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਅੱਜ ਪੰਜਾਬ ਦੌਰੇ ‘ਤੇ ਹਨ।ਲੁਧਿਆਣਾ ਦੇ ਦਾਖਾ ਦੀ ਦਾਣਾ ਮੰਡੀ ਵਿਖੇ ਰੈਲੀ ਕਰਨ ਤੋਂ ਬਾਅਦ ਹੁਣ ਉਹ ਪਟਿਆਲਾ ਵਿਖੇ ਜਨ ਸਭਾ ਨੂੰ ਸੰਬੋਧਨ ਕਰ ਰਹੇ ਹਨ | ਇਸ ਦੌਰਾਨ ਰਾਹੁਲ ਗਾਂਧੀ ਕਿਹਾ ਕਿ ਉਹ ਕੁਝ ਸਾਲ ਪਹਿਲਾਂ ਸੰਸਦ ਵਿੱਚ ਧਰਮਵੀਰ ਗਾਂਧੀ ਨੂੰ ਮਿਲੇ ਸਨ, ਮੈਨੂੰ ਪਤਾ ਲੱਗਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਵਿੱਚ ਵਿਸ਼ਵਾਸ ਰੱਖਦੇ ਹਨ। ਮੈਨੂੰ ਵਿਸ਼ਵਾਸ ਸੀ ਕਿ ਇੱਕ ਦਿਨ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋਣਗੇ।
ਉਨ੍ਹਾਂ (Rahul Gandhi) ਕਿਹਾ ਕਿ ਭਾਰਤ ਜੋੜੋ ਯਾਤਰਾ ਵਿੱਚ ਕਸ਼ਮੀਰ ਤੋਂ ਕੰਨਿਆਕੁਮਾਰੀ ਗਿਆ। ਨਫ਼ਰਤ ਦੇ ਬਜ਼ਾਰ ਵਿੱਚ ਪਿਆਰ ਦੀ ਦੁਕਾਨ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਧਰਮਵੀਰ ਗਾਂਧੀ ਇਹ ਕੰਮ ਪੰਜਾਹ ਸਾਲਾਂ ਤੋਂ ਕਰਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਗਰੀਬਾਂ ਦਾ ਮੁਫ਼ਤ ਇਲਾਜ ਕਰਦਾ ਹੈ। ਉਹ ਵੱਖਰੇ ਕਿਸਮ ਦੇ ਆਗੂ ਹਨ ਅਤੇ ਉਹ ਇਮਾਨਦਾਰ ਹਨ ਅਤੇ ਉਸਦੇ ਵਿਚਾਰ ਸਪੱਸ਼ਟ ਹਨ। ਉਨ੍ਹਾਂ ਨੇ ਜਨਤਾ ਨੂੰ ਧਰਮਵੀਰ ਗਾਂਧੀ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ |