ਸੰਯੁਕਤ ਕਿਸਾਨ ਮੋਰਚੇ (Sanyukta Kisan Morcha) ਵੱਲੋਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨਜਮੈਂਟ ਬੋਰਡ ਵਿਚ ਪੰਜਾਬ ਹਰਿਆਣਾ ਦੀ ਸ਼ਰਤੀਆ ਨੁੰਮਾਇਦਗੀ ਨੂੰ ਖਤਮ ਕਰ ਦਿੱਤਾ ਗਿਆ ਹੈ ਜੋ ਭਾਰਤ ਦੇ ਸੰਵਿਧਾਨ ਅਨੁਸਾਰ ਰਾਜਾਂ ਦੇ ਅਧਿਕਾਰਾਂ ਉਪਰ ਕੇਂਦਰ ਸਰਕਾਰ ਦਾ ਸਿੱਧਾ ਹਮਲਾ ਹੈ।
ਇਸ ਕਰਕੇ ਸਵਿਧਾਨ ਦੀ ਰਾਖੀ ਕਰਦਿਆਂ ਪੰਜਾਬ ਅਤੇ ਹਰਿਆਣਾ (Punjab and Haryana) ਦੀ ਭਾਖੜਾ ਬਿਆਸ ਵਿੱਚ ਬਣਦੀ ਨੁਮਾਇਦਗੀ ਤੁਰੰਤ ਬਹਾਲ ਕੀਤੀ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਐਮ.ਐਸ.ਪੀ (M.S.P) ਦਾ ਗਰੰਟੀ ਕਾਨੂੰਨ ਬਣਾਉਣਾ , ਕਿਸਾਨਾਂ ਉਪਰ ਦਰਜ ਮੁਕੱਦਮੇ ਖਤਮ ਕਰਨਾ , ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਅਤੇ ਸਰਕਾਰੀ ਨੌਕਰੀ ਦੇਣਾ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਬਰਖਾਸਤ ਕਰਕੇ ਅਤੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਸਖਤ ਸਜ਼ਾ ਦੇਣਾ ਆਦਿ ਰਹਿੰਦੀਆਂ ਮੰਗਾਂ ਵੀ ਪੂਰੀਆ ਕੀਤੀਆ ਜਾਣ।