ਚੰਡੀਗੜ੍ਹ , 01 ਅਕਤੂਬਰ 2024: ਲੁਧਿਆਣਾ ਵਿਖੇ ਬੀਤੀ ਦੇਰ ਰਾਤ ਸ਼ਿਵ ਸੈਨਾ ਦੇ ਨੌਜਵਾਨ ਜ਼ਿਲ੍ਹਾ ਪ੍ਰਧਾਨ ਦੀ ਕੁੱਟਮਾਰ ਦੀ ਘਟਨਾ ਤੋਂ ਬਾਅਦ ਸ਼ਿਵ ਸੈਨਾ ਆਗੂਆਂ ਤੇ ਵਰਕਰਾਂ ਨੇ ਸਲੇਮ ਟਾਬਰੀ ਥਾਣੇ (Salem Tabri police) ਦਾ ਘਿਰਾਓ ਕਰਕੇ ਬਾਹਰ ਸੜਕ ’ਤੇ ਬੈਠ ਕੇ ਪ੍ਰਦਰਸ਼ਨ ਕੀਤਾ | ਇਸ ਦੌਰਾਨ ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਸ਼ਿਵ ਸੈਨਾ ਆਗੂਆਂ ਨੇ ਪੁਲਿਸ ‘ਤੇ ਦੁਰਵਿਵਹਾਰ ਦੇ ਦੋਸ਼ ਲਗਾਏ ਹਨ ਅਤੇ ਕਾਰਵਾਈ ਦੀ ਮੰਗ ਕੀਤੀ ਗਈ |
ਇਸ ਦੌਰਾਨ ਥਾਣੇ ਦੇ ਬਾਹਰ ਧਰਨੇ ‘ਤੇ ਬੈਠੇ ਸ਼ਿਵ ਸੈਨਾ ਊਧਵ ਬਾਬਾ ਬਾਲ ਠਾਕਰੇ ਪੰਜਾਬ ਦੇ ਅਧਿਕਾਰੀ ਚੰਦਰਕਾਂਤ ਚੱਡਾ ਨੇ ਦੱਸਿਆ ਕਿ ਉਨ੍ਹਾਂ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਰਾਣਾ ਦੀਪੂ ਦੇਰ ਸ਼ਾਮ ਕੰਮ ਤੋਂ ਵਾਪਸ ਆ ਰਹੇ ਸਨ ਤਾਂ ਰਸਤੇ ‘ਚ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਕੇ ਲੁੱਟਣ ਦੀ ਕੋਸ਼ਿਸ਼ ਕੀਤੀ |
ਇਸ ਦੌਰਾਨ ਜਦੋਂ ਦੀਪੂ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਰੌਲਾ ਪੈਣ ‘ਤੇ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਮੌਕੇ ‘ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਪੁਲਿਸ ਨੇ ਕਾਰਵਾਈ ਕਰਨ ਦੀ ਬਜਾਏ ਦੀਪੂ ਨੂੰ ਕਈ ਸਵਾਲ ਪੁੱਛ ਕੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ |
Read more: IND vs BAN: ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਟੈਸਟ ਸੀਰੀਜ਼ ‘ਤੇ ਕੀਤਾ ਕਬਜ਼ਾ
ਸ਼ਿਵ ਸੈਨਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀਪਕ ਰਾਣਾ ਦੀਪੂ ਨੇ ਦੱਸਿਆ ਕਿ ਉਹ ਇੱਕ ਫੈਕਟਰੀ ‘ਚ ਬਤੌਰ ਮੈਨੇਜਰ ਕੰਮ ਕਰਦਾ ਹੈ। ਸੋਮਵਾਰ ਦੇਰ ਸ਼ਾਮ ਜਦੋਂ ਉਹ ਆਪਣੀ ਡਿਊਟੀ ਖਤਮ ਕਰਕੇ ਘਰ ਪਰਤ ਰਿਹਾ ਸੀ ਤਾਂ ਰਸਤੇ ‘ਚ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕਿਸੇ ਤਰ੍ਹਾਂ ਉਸ ਨੇ ਆਪਣਾ ਬਚਾਅ ਕੀਤਾ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸ਼ਿਵ ਸੈਨਾ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਚਓ (Salem Tabri police) ਬਿਟਨ ਕੁਮਾਰ ਨੇ ਧਰਨਾਕਾਰੀਆਂ ਨੂੰ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਧਰਨਾ ਸਮਾਪਤ ਕਰਵਾਇਆ। ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।