Farmers

ਕਿਸਾਨਾਂ ਵੱਲੋਂ ਪੰਚਕੂਲਾ ਅਤੇ ਮੋਹਾਲੀ ‘ਚ ਧਰਨਾ ਜਾਰੀ, ਜਾਣੋ ਕਿਸਾਨਾਂ ਦੀਆਂ ਮੁੱਖ ਮੰਗਾਂ

ਚੰਡੀਗੜ੍ਹ, 27 ਨਵੰਬਰ 2023: ਕਿਸਾਨਾਂ (Farmers) ਨੇ ਪੰਚਕੂਲਾ ਅਤੇ ਮੋਹਾਲੀ ਵਿੱਚ ਧਰਨਾ ਦਿੱਤਾ ਹੋਇਆ ਹੈ । ਕਿਸਾਨ ਜਥੇਬੰਦੀਆਂ ਚੰਡੀਗੜ੍ਹ ਦੇ ਗਵਰਨਰ ਹਾਊਸ ਦੇ ਬਾਹਰ ਧਰਨਾ ਦੇਣਾ ਚਾਹੁੰਦੇ ਹਨ। ਇਸ ਦੇ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਧਰਨੇ ਵਾਲੀ ਥਾਂ ’ਤੇ ਹੀ ਬੈਠਕ ਕੀਤੀ ਜਾਣੀ ਹੈ। ਇਸ ਬੈਠਕ ਤੋਂ ਬਾਅਦ ਇਸ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ । ਕਿਸਾਨ ਟਰੈਕਟਰ-ਟਰਾਲੀ ਸਮੇਤ ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਆ ਗਏ ਹਨ ਅਤੇ ਕੱਲ੍ਹ ਤੋਂ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਚਕੂਲਾ ਦੇ ਸੈਕਟਰ-5 ਸਥਿਤ ਮੈਦਾਨ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ।

ਧਰਨੇ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਕਿਸਾਨਾਂ ਦੇ ਧਰਨੇ ਨੂੰ ਲੈ ਕੇ ਮੋਹਾਲੀ ਪੁਲਿਸ ਨੇ ਏਅਰਪੋਰਟ ਰੋਡ ’ਤੇ ਬੈਸਟ ਟੈਗ ਮਾਲ ਨੇੜੇ ਬੈਰੀਕੇਡਿੰਗ ਕਰ ਦਿੱਤੀ ਹੈ।

ਧਰਨੇ ‘ਚ ਬੈਠੇ ਕਿਸਾਨਾਂ (Farmers) ਦੀਆਂ ਮੁੱਖ ਮੰਗਾਂ ਹਨ ਕਿ ਕੇਂਦਰ ਸਰਕਾਰ ਐੱਮ.ਐੱਸ.ਪੀ ਨੂੰ ਕਾਨੂੰਨੀ ਅਧਿਕਾਰ ਦੇਵੇ, ਬਿਜਲੀ ਸੋਧ ਬਿੱਲ ਨੂੰ ਵਾਪਸ ਲਵੇ। ਕਿਸਾਨਾਂ ਦੀ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਹੜ੍ਹਾਂ ਵਿੱਚ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ। ਇਸਦੇ ਨਾਲ ਹੀ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਜਲਦ ਦਿੱਤਾ ਜਾਏ।

Scroll to Top