June 30, 2024 11:36 pm
ਬੰਦੀ ਸਿੱਖਾਂ

ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ BKU ਏਕਤਾ ਉਗਰਾਹਾਂ ਵਲੋਂ ਪੰਜਾਬ ਦੇ 19 ਜ਼ਿਲ੍ਹਿਆਂ ‘ਚ ਧਰਨੇ

ਚੰਡੀਗੜ੍ਹ, 13 ਫਰਵਰੀ 2023: ਬੰਦੀ ਸਿੱਖਾਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਫੌਰੀ ਰਿਹਾਅ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨ ਵੱਲੋਂ ਅੱਜ 19 ਜ਼ਿਲ੍ਹਿਆਂ ਵਿੱਚ 20 ਥਾਵਾਂ ’ਤੇ ਧਰਨੇ ਲਾਏ ਜਾ ਰਹੇ ਹਨ। ਇਸ ਦਾ ਐਲਾਨ ਕਿਸਾਨ ਯੂਨੀਅਨ ਵੱਲੋਂ ਕੁਝ ਦਿਨ ਪਹਿਲਾਂ ਕੀਤਾ ਗਿਆ ਸੀ |

ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਇਨ੍ਹਾਂ ਧਰਨਿਆਂ ਮੌਕੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਸਿੱਖ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ।