ਧੁੱਸੀ ਬੰਨ੍ਹ

ਜਲੰਧਰ ‘ਚ ਦੋ ਥਾਵਾਂ ਤੋਂ ਧੁੱਸੀ ਬੰਨ੍ਹ ਟੁੱਟਿਆ, ਸ਼ਾਹਕੋਟ ਦੇ ਨੇੜਲੇ ਪਿੰਡਾਂ ‘ਚ ਭਰਿਆ ਪਾਣੀ

ਚੰਡੀਗੜ੍ਹ, 11 ਜੁਲਾਈ 2023: ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਲੋਕਾਂ ਦੇ ਘਰਾਂ ਤੱਕ ਪਾਣੀ ਪਹੁੰਚ ਗਿਆ ਹੈ, ਇਸਦੇ ਨਾਲ ਹੀ ਹੁਣ ਜਲੰਧਰ ਵਿੱਚ ਸਤਲੁਜ ਦਰਿਆ ‘ਚ ਆਏ ਸਮਰੱਥਾ ਤੋਂ ਵੱਧ ਪਾਣੀ ਨੇ 2 ਥਾਵਾਂ ਤੋਂ ਧੁੱਸੀ ਬੰਨ੍ਹ ਤੋੜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੰਨ੍ਹ ‘ਚ ਇਕ ਪਾੜ ਰਾਤ ਦੇ 12.40 ਦੇ ਕਰੀਬ ਅਤੇ ਦੂਜਾ ਪਾੜ ਤੜਕੇ 2 ਵਜੇ ਲੱਖੂ ਦੀਆਂ ਛੰਨਾਂ ਅਤੇ ਨਸੀਰਪੁਰ ਤੋਂ ਪਿਆ ਹੈ।

ਚਸ਼ਮਦੀਦਾਂ ਮੁਤਾਬਕ ਪਹਿਲਾਂ ਬੰਨ੍ਹ ‘ਚ ਘਰਲ ਪਿਆ, ਜੋ ਜੱਦੋ-ਜਹਿਦ ਦੇ ਬਾਵਜੂਦ ਪੂਰ ਨਹੀਂ ਹੋਈ ਅਤੇ ਕੁੱਝ ਸਮੇਂ ਦਰਮਿਆਨ ਦੇਖਦੇ ਹੀ ਦੇਖਦੇ ਪਾੜ ਪੈ ਗਿਆ, ਜਿਸ ਕਾਰਨ ਬੰਨ੍ਹ ਟੁੱਟ ਗਿਆ। ਇਸਦੇ ਚੱਲਦੇ ਸ਼ਾਹਕੋਟ ਦੇ ਨਾਲ ਲੱਗਦੇ ਪਿੰਡਾਂ ‘ਚ ਪਾਣੀ ਭਰ ਗਿਆ ਹੈ , ਜਿਸ ਤੋਂ ਬਾਅਦ ਐੱਨ. ਡੀ. ਆਰ. ਐੱਫ. ਨੇ ਰੈਸਕਿਊ ਆਪਰੇਸ਼ਨ ਚਲਾਇਆ। ਇਸ ਦੇ ਨਾਲ ਹੀ ਭਾਖੜਾ ਬੰਨ੍ਹ ‘ਚ 20 ਫੁੱਟ ਤੱਕ ਹੋਰ ਪਾਣੀ ਸਟੋਰ ਕਰਨ ਦੀ ਸਮਰੱਥ ਬਚੀ ਹੈ। ਇਸ ਤੋਂ ਬਾਅਦ ਹੈੱਡ ਖੋਲ੍ਹ ਦਿੱਤੇ ਜਾਣਗੇ।

Scroll to Top