ਪੰਜਾਬ, 24 ਜੁਲਾਈ 2025: ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਅੰਦਰ ਮਤਭੇਦ ਸਾਹਮਣੇ ਆ ਗਏ ਹਨ। ਜਿੱਥੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਭਾਜਪਾ- ਸ਼ਿਰੋਮਣੀ ਅਕਾਲੀ ਦਲ ਗੱਠਜੋੜ ਦੀ ਵਕਾਲਤ ਕਰ ਰਹੇ ਹਨ, ਉੱਥੇ ਹੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਇਸ ਨਾਲ ਸਹਿਮਤ ਨਹੀਂ ਜਾਪਦੇ।
ਭਾਜਪਾ ਦੇ ਕਾਰਜਕਾਰੀ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪਾਰਟੀ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਯਾਦ ਦਿਵਾਇਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਭਾਜਪਾ ਨੇ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜੀ ਸੀ।
ਅਸ਼ਵਨੀ ਸ਼ਰਮਾ ਨੇ ਦਾਅਵਾ ਕੀਤਾ ਕਿ ਪਾਰਟੀ ਵਰਕਰ ਪੂਰੇ ਉਤਸ਼ਾਹ ਨਾਲ ਸੂਬੇ ‘ਚ ਕਮਲ ਖਿੜਾਉਣ ‘ਚ ਲੱਗੇ ਹੋਏ ਹਨ। ਅਸ਼ਵਨੀ ਸ਼ਰਮਾ ਨੇ ਬਠਿੰਡਾ ‘ਚ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਲਗਭਗ ਦੋ ਘੰਟੇ ਚੱਲੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਤਰਨਤਾਰਨ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ ਹੈ ਅਤੇ ਜਿੱਤੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਨਸ਼ਿਆਂ ਅਤੇ ਜ਼ਮੀਨ ਨੀਤੀ ਦੇ ਵਧਦੇ ਪ੍ਰਭਾਵ ਸੰਬੰਧੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਸਫਲ ਸਾਬਤ ਹੋ ਰਹੀਆਂ ਹਨ।
Read More: ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਵੱਲੋਂ MP ਸਤਨਾਮ ਸਿੰਘ ਸੰਧੂ ਨਾਲ ਮੁਲਾਕਾਤ