baljit kaur news

ਪੰਜਾਬ ‘ਚ ਅੰਤਰਰਾਸ਼ਟਰੀ ਦਿਵਿਆਂਗ ਦਿਹਾੜੇ ‘ਤੇ ਵੱਖ-ਵੱਖ ਸ਼ਖਸੀਅਤਾਂ ਨੂੰ ਮਿਲੇਗਾ ਸਟੇਟ ਐਵਾਰਡ

ਚੰਡੀਗੜ੍ਹ, 2 ਦਸੰਬਰ 2024: ਪੰਜਾਬ ਸਰਕਾਰ (Punjab government) ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਹਾੜੇ ਮੌਕੇ 3 ਦਸੰਬਰ ਨੂੰ ਫਰੀਦਕੋਟ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ‘ਚ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸ ਸੰਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਵਰਗਾਂ ‘ਚ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ |

ਡਾ: ਬਲਜੀਤ ਕੌਰ ਨੇ ਸਮੂਹ ਦਿਵਿਆਂਗਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ‘ਚ ਇਸ ਸਮਾਗਮ ‘ਚ ਸ਼ਿਰਕਤ ਕਰਨ ਅਤੇ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਨ।

Scroll to Top