ਚੰਡੀਗੜ੍ਹ, 06 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਦੱਸਿਆ ਕਿ ਮੀਟਿੰਗ ਵਿੱਚ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਦੇ ਤਰੀਕਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਹੈ ।
ਬਹੁਤ ਜਲਦ ਅਸੀਂ ਪੰਜਾਬ ਵਿੱਚ ਕਈ ਤਰ੍ਹਾਂ ਦੇ ਸੈਰ-ਸਪਾਟਾ ਮੇਲੇ (Tourism Fairs) ਕਰਵਾਉਣ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਪੰਜਾਬ ਦੇ ਸੱਭਿਆਚਾਰ, ਵਿਰਸੇ ਅਤੇ ਖਾਣ-ਪੀਣ ਦੀ ਝਲਕ ਵਿਖਾਈ ਜਾ ਸਕੇ । ਅਸਲ ਵਿੱਚ ਅਸੀਂ ਲੋਕਾਂ ਨੂੰ ਰੰਗਲਾ ਪੰਜਾਬ ਦਿਖਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸੈਰ-ਸਪਾਟਾ ਮੇਲੇ ਲਗਾਏ ਜਾਣਗੇ। ਵੱਖ-ਵੱਖ ਸ਼ਹਿਰਾਂ ਵਿੱਚ ਸਾਲ ਭਰ ਮੇਲੇ ਲੱਗਦੇ ਰਹਿਣਗੇ।