DIG ਹਰਮਨਬੀਰ ਸਿੰਘ ਗਿੱਲ

DIG ਹਰਮਨਬੀਰ ਸਿੰਘ ਗਿੱਲ ਨੇ ਅੰਮ੍ਰਿਤਸਰ ਬਾਰਡਰ ਰੇਂਜ ਦਾ ਚਾਰਜ ਸੰਭਾਲਿਆ

ਅੰਮ੍ਰਿਤਸਰ, 13 ਜੂਨ 2026: ਆਈ.ਪੀ.ਐਸ ਅਧਿਕਾਰੀ ਹਰਮਨਬੀਰ ਸਿੰਘ ਗਿੱਲ ਨੇ ਅੱਜ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀ.ਆਈ.ਜੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੁਲਿਸ ਦੇ ਜਵਾਨਾਂ ਵੱਲੋਂ ਉਨ੍ਹਾਂ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਗਿਆ ਅਤੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਆਈ.ਜੀ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਬਾਰਡਰ ਰੇਂਜ ਦੇ ਅਧੀਨ ਅੰਮ੍ਰਿਤਸਰ ਦਿਹਾਤੀ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹੇ ਆਉਂਦੇ ਹਨ, ਜੋ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਸੰਵੇਦਨਸ਼ੀਲ ਖੇਤਰ ਹਨ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਵੱਲੋਂ ਸਰਹੱਦ ਪਾਰ ਤੋਂ ਨਸ਼ਿਆਂ, ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾਂਦੀਆਂ ਹਨ। ਇਸ ਲਈ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਖਾਸ ਧਿਆਨ ਦਿੱਤਾ ਜਾਵੇਗਾ।

ਡੀ.ਆਈ.ਜੀ ਗਿੱਲ ਨੇ ਕਿਹਾ ਕਿ ਡਰੋਨਾਂ ਰਾਹੀਂ ਹੈਰੋਇਨ, ਹਥਿਆਰ ਅਤੇ ਹੋਰ ਗੈਰ-ਕਾਨੂੰਨੀ ਸਮਾਨ ਭੇਜਣ ਦੀਆਂ ਘਟਨਾਵਾਂ ਨੂੰ ਰੋਕਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ‘ਚ ਸ਼ਾਮਲ ਹੈ। ਇਸ ਲਈ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਤਕਨੀਕੀ ਸਾਧਨਾਂ ਦੀ ਮੱਦਦ ਨਾਲ ਸਰਹੱਦੀ ਇਲਾਕਿਆਂ ‘ਚ ਨਿਗਰਾਨੀ ਵਧਾਈ ਜਾਵੇਗੀ।

ਉਨ੍ਹਾਂ ਭਰੋਸਾ ਦਿਵਾਇਆ ਕਿ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ, ਨਸ਼ਾ ਤਸਕਰੀ ‘ਤੇ ਨੱਥ ਪਾਉਣ ਅਤੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰੇਗੀ। ਨਵੇਂ ਡੀ.ਆਈ.ਜੀ ਦੀ ਨਿਯੁਕਤੀ ਨਾਲ ਬਾਰਡਰ ਰੇਂਜ ‘ਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

Read More: ਅੰਮ੍ਰਿਤਸਰ ‘ਚ ਅੱਜ ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ, ਅਭਿਜੀਤ ਦੀਪਕੇ ਲੈਣਗੇ ਹਿੱਸਾ

ਵਿਦੇਸ਼

Scroll to Top