Site icon TheUnmute.com

ਲਖੀਮਪੁਰ ਖੇੜ੍ਹੀ ਮਾਮਲੇ ਦੇ ਚਸ਼ਮਦੀਦ ਗਵਾਹ ਦਿਲਬਾਗ ਸਿੰਘ ‘ਤੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ

Khalsa College in Amritsar

ਚੰਡੀਗੜ੍ਹ 01 ਜੂਨ 2022: ਕੱਲ੍ਹ ਬੀਤੀ ਰਾਤ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ (Lakhimpur Kheri) ‘ਚ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਦਿਲਬਾਗ ਸਿੰਘ ‘ਤੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿਲਬਾਗ ਸਿੰਘ (Dilbag Singh) ਨੁੂੰ ਇਸ ਹਮਲੇ ‘ਚ ਕੋਈ ਗੰਭੀਰ ਚੋਟ ਨਹੀਂ ਆਈ ।

ਤੁਹਾਨੂੰ ਦੱਸ ਦੇਈਏ ਕਿ ਦਿਲਬਾਗ ਸਿੰਘ 3 ਅਕਤੂਬਰ, 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ‘ਚ ਦੇ ਟਿਕੁਨੀਆ ਹਿੰਸਾ ਦੇ ਗਵਾਹਾਂ ਵਿੱਚੋਂ ਇੱਕ ਹਨ | ਇਸ ਘਟਨਾ ‘ਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਸਮੇਤ ਅੱਠ ਜਣਿਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਘਟਨਾ ਦੇ ਸਿਲਸਿਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਮਲਾ ਵਿਅਕਤੀਆਂ ਵਲੋਂ ਉਦੋਂ ਕੀਤਾ ਗਿਆ ਜਦੋਂ ਬੀਕੇਯੂ ਨੇਤਾ ਗੋਲਾ ਕੋਤਵਾਲੀ ਖੇਤਰ ਦੇ ਅਲੀਗੰਜ-ਮੁਦਾ ਰੋਡ ਤੋਂ ਆਪਣੀ SUV ਵਿੱਚ ਘਰ ਪਰਤ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ‘ਤੇ ਬਾਈਕ ਸਵਾਰ ਬਦਮਾਸ਼ਾਂ ਨੇ ਹਮਲਾ ਕੀਤਾ, ਜਿਨ੍ਹਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਵਧੀਕ ਪੁਲੀਸ ਸੁਪਰਡੈਂਟ (ਏਐਸਪੀ) ਅਰੁਣ ਕੁਮਾਰ ਸਿੰਘ ਨੇ ਦੱਸਿਆ ਕਿ ਦਿਲਬਾਗ ਸਿੰਘ ਦੀ ਸ਼ਿਕਾਇਤ ’ਤੇ ਆਈਪੀਸੀ ਦੀਆਂ ਢੁਕਵੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਮਾਮਲੇ ਦੇ ਜਾਂਚ ਕੀਤੀ ਜਾ ਰਹੀ ਹੈ |

Exit mobile version