ਚੰਡੀਗੜ੍ਹ, 21 ਜਨਵਰੀ 2025: ਫਿਲਮ ‘ਪੰਜਾਬ 95’ ਦੀ ਰਿਲੀਜ਼ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ | ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ (Diljit Dosanjh) ਦੀ ਫਿਲਮ ‘ਪੰਜਾਬ 95’ ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਨਹੀਂ ਹੋਵੇਗੀ। ਇਸ ਸੰਬੰਧੀ ਦਿਲਜੀਤ ਨੇ ਖੁਦ ਇਹ ਜਾਣਕਾਰੀ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਰਹੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।
ਇਸ ਦਿਲਜੀਤ ਦੋਸਾਂਝ (Diljit Dosanjh) ਨੇ ਆਪਣੀ ਇੰਸਟਾਗ੍ਰਾਮ ਸਟੋਰੀ ਲਿਖਿਆ ਕਿ ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਫਿਲਮ ‘ਪੰਜਾਬ 95’ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ, ਕੁਝ ਹਾਲਾਤਾਂ ਦੇ ਕਾਰਨ ਜੋ ਸਾਡੇ ਕੰਟਰੋਲ ਤੋਂ ਬਾਹਰ ਹਨ। ਦਰਅਸਲ, ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ, ਜੋ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇਨਾਲ ਸੰਬੰਧਿਤ ਸਨ।
ਭਾਰਤ ‘ਚ ਇਸਦੀ ਰਿਲੀਜ਼ ਨੂੰ ਲੈ ਕੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ। ਜਿਸ ਕਾਰਨ ਇਸਨੂੰ ਇੱਥੇ ਰਿਲੀਜ਼ ਨਹੀਂ ਕੀਤਾ ਜਾ ਰਿਹਾ ਸੀ। ਦਰਅਸਲ, ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਫਿਲਮ ‘ਚ 120 ਕੱਟ ਲਗਾਉਣ ਲਈ ਕਿਹਾ ਸੀ, ਪਰ ਨਿਰਮਾਤਾ, ਨਿਰਦੇਸ਼ਕ ਅਤੇ ਖਾਲੜਾ ਦੇ ਪਰਿਵਾਰਕ ਮੈਂਬਰ ਇਸ ਲਈ ਸਹਿਮਤ ਨਹੀਂ ਹੋਏ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਇਹ ਫਿਲਮ ਭਾਰਤੀ ਸਿਨੇਮਾਘਰਾਂ ‘ਚ ਨਹੀਂ ਦਿਖਾਈ ਜਾਵੇਗੀ। ਦੂਜੇ ਪਾਸੇ ਫਿਲਮ ਦਾ ਟੀਜ਼ਰ ਵੀ ਭਾਰਤ ‘ਚ ਯੂਟਿਊਬ ਤੋਂ ਹਟਾ ਲਿਆ ਗਿਆ ਹੈ |
Read More: ਦਿਲਜੀਤ ਦੋਸਾਂਝ ਦੀ ਫਿਲਮ ’ਪੰਜਾਬ 95’ ਜਲਦ ਹੋਵੇਗੀ ਰਿਲੀਜ਼, ਜਾਣੋ ਰਿਲੀਜ਼ ਤਾਰੀਖ