ਚੰਡੀਗੜ੍ਹ, 28 ਅਗਸਤ 2024: ਸ਼੍ਰੋਮਣੀ ਅਕਾਲੀ ਦਲ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਹਰਦੀਪ ਸਿੰਘ ਡਿੰਪੀ ਢਿੱਲੋਂ (Dimpy Dhillon) ਅੱਜ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ ਹਨ। ਡਿੰਪੀ ਢਿੱਲੋਂ ਨੂੰ ‘ਆਪ’ ਪਾਰਟੀ ‘ਚ ਸ਼ਾਮਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਗਿੱਦੜਬਾਹਾ ਪੁੱਜੇ ਹਨ। ਸਟੇਜ ‘ਤੇ ਆਉਂਦੇ ਹੀ ਸੀਐਮ ਭਗਵੰਤ ਮਾਨ ਨੇ ਡਿੰਪੀ ਢਿੱਲੋਂ ਨੂੰ ਜੱਫੀ ਪਾ ਲਈ। ਇਸ ਤੋਂ ਬਾਅਦ ਉਨ੍ਹਾਂ ਨੂੰ ਸਿਰੋਪਾ ਪਾ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਕੀਤਾ । ਆਮ ਆਦਮੀ ਪਾਰਟੀ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਲਈ ਟਿਕਟ ਦੇ ਸਕਦੀ ਹੈ |
ਡਿੰਪੀ ਢਿੱਲੋਂ ‘ਆਪ’ ‘ਚ ਹੋਏ ਸ਼ਾਮਲ, CM ਭਗਵੰਤ ਮਾਨ ਨੇ ਗਿੱਦੜਬਾਹਾ ਪਹੁੰਚ ਕੇ ਪਾਰਟੀ ‘ਚ ਕਰਵਾਇਆ ਸ਼ਾਮਲ
