June 16, 2024 7:47 am
Paddy Crop

ਬਿਜਲੀ ਤੇ ਪਾਣੀ ਦੀ ਬਚਤ ਲਈ ਲਾਹੇਵੰਦ ਹੈ ਝੋਨੇ ਦੀ ਸਿੱਧੀ ਬਿਜਾਈ: ਡਾ. ਸੇਨੂੰ ਦੁੱਗਲ

ਫਾਜ਼ਿਲਕਾ, 23 ਮਈ 2024: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਸਾਉਣੀ ਦੌਰਾਨ ਮੁੱਖ ਫਸਲ ਝੋਨੇ (Paddy Crop) ਦਾ ਜ਼ਿਆਦਾਤਰ ਰਕਬਾ ਕੱਦੂ ਕਰਕੇ ਬੀਜਿਆ ਜਾਂਦਾ ਹੈ, ਜਿਸ ਨਾਲ ਜ਼ਮੀਨਦੋਜ ਪਾਣੀ ਦੀ ਖਪਤ ਅਤੇ ਬਿਜਲੀ ਦੀ ਖਪਤ ਵੀ ਜ਼ਿਆਦਾ ਹੁੰਦੀ ਹੈ। ਤਰ ਵੱਤਰ ਤਕਨੀਕ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਉਨ੍ਹਾਂ ਤਕਨੀਕਾਂ ਵਿੱਚੋ ਹੈ, ਜੋ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ੍ਹ ਪਾਉਣ, ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਖੇਤੀ ਕਾਮਿਆਂ ਦੀ ਆ ਰਹੀਂ ਘਾਟ ਨੂੰ ਹੱਲ ਕਰਨ ਦੀ ਸਮਰੱਥਾ ਰੱਖਦੀ ਹੈ।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਕਨੀਕ ਦੀ ਸਿਫਾਰਸ ਸਾਲ 2020 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਸਾਲ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਦੀ ਸਿਫਾਰਿਸ਼ 15 ਮਈ ਤੋਂ 31 ਮਈ ਤੱਕ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਝੋਨੇ ਦੀ ਸਿਧੀ ਬਿਜਾਈ ਦੀ ਤਕਨੀਕ ਦਾ ਅਸਰ ਵੀ ਦੇਖਣ ਨੂੰ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਸਾਲ 2023-24 ਦੌਰਾਨ 32710 ਏਕੜ ਦਾ ਟੀਚਾ ਫਾਜ਼ਿਲਕਾ ਜ਼ਿਲ੍ਹੇ ਨੂੰ ਦਿੱਤਾ ਗਿਆ ਸੀ ਅਤੇ 36500 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਖਰਚੇ ਘਟਾਉਣ ਅਤੇ ਪਾਣੀ ਦੀ ਬਚਤ ਲਈ ਵੱਧ ਤੋਂ ਵੱਧ ਝੋਨੇ (Paddy Crop) ਦੀ ਸਿੱਧੀ ਬਿਜਾਈ ਤਕਨੀਕ ਨੂੰ ਅਪਣਾਇਆ ਜਾਵੇ।