Site icon TheUnmute.com

ਸਿਹਤ ਮੰਤਰੀ ਦੇ ਵਤੀਰੇ ਤੋਂ ਨਿਰਾਸ਼ ਹੋ ਕੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫਾ

Chetan Singh Jauramajra

ਚੰਡੀਗੜ੍ਹ 30 ਜੁਲਾਈ 2022: ਬੀਤੇ ਸ਼ੁੱਕਰਵਾਰ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਵਲੋਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕੀਤਾ ਗਿਆ ਜਿੱਥੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਵੀਸੀ ਨੂੰ ਝਾੜ ਪਾਈ | ਇਸ ਦੌਰਾਨ ਸਿਹਤ ਮੰਤਰੀ ਦੇ ਵਿਵਹਾਰ ਤੋਂ ਨਿਰਾਸ਼ ਹੋ ਕੇ ਫਰੀਦਕੋਟ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ (Baba Farid Medical University) ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਸੂਤਰਾਂ ਦੇ ਮੁਤਾਬਕ ਡਾ. ਰਾਜ ਬਹਾਦਰ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜਣ ਦਿੱਤਾ ਹੈ । ਵਾਈਸ ਚਾਂਸਲਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ’ਚ ਪਹਿਲੀ ਵਾਰ ਅਜਿਹੇ ਬੁਰੇ ਵਿਵਹਾਰ ਦਾ ਸਾਹਮਣਾ ਕੀਤਾ ਹੈ, ਜਿਸ ਤੋਂ ਨਿਰਾਸ਼ ਹੋ ਕੇ ਉਹ ਅਸਤੀਫਾ ਦੇ ਰਹੇ ਹਨ। ਸਿਹਤ ਮੰਤਰੀ ਜੌੜਾਮਾਜਰਾ ਨੇ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਬਿਸਤਰੇ ‘ਤੇ ਪਏ ਪੁਰਾਣੇ ਗੱਦੇ ‘ਤੇ ਬਿਠਾ ਦਿੱਤਾ ਸੀ |

Exit mobile version