ਚੰਡੀਗੜ੍ਹ 8 ਜਨਵਰੀ 2022: ਉੱਤਰੀ ਭਾਰਤ ਵਿੱਚ ਜਿੱਥੇ ਪਿਛਲੇ ਚਾਰ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਉੱਥੇ ਹੀ ਕਸ਼ਮੀਰ (Kashmir) ਵਿੱਚ ਤਿੰਨ ਦਿਨਾਂ ਤੋਂ ਭਾਰੀ ਬਰਫ਼ਬਾਰੀ ਦੇ ਦੌਰਾਨ ਬਰਫ਼ ਖਿਸਕਣ ਅਤੇ ਜ਼ਮੀਨ ਖਿਸਕਣ ਦਾ ਖ਼ਤਰਾ ਮੰਡਰਾ ਰਿਹਾ ਹੈ।
ਜਾਣਕਾਰੀ ਅਨੁਸਾਰ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (Disaster Management Authority) ਨੇ ਜੰਮੂ-ਕਸ਼ਮੀਰ (Kashmir) ਡਿਵੀਜ਼ਨ ਦੇ ਉੱਚਾਈ ਵਾਲੇ ਖੇਤਰਾਂ ਵਿੱਚ ਬਰਫ਼ ਖਿਸਕਣ ਅਤੇ ਜ਼ਮੀਨ ਖਿਸਕਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇੰਨਾ ਹੀ ਨਹੀਂ ਉੱਚਾਈ ਵਾਲੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਇਸ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ ਦੇ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਭਾਰੀ ਬਰਫਬਾਰੀ ਕਾਰਨ ਜਨਜੀਵਨ ‘ਤੇ ਭਾਰੀ ਅਸਰ ਪਿਆ ਹੈ। ਕਈ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦਾ ਹਸਪਤਾਲਾਂ ਤੱਕ ਪਹੁੰਚਣਾ ਵੀ ਔਖਾ ਹੋ ਰਿਹਾ ਹੈ। ਸਥਿਤੀ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੰਟੇਨਮੈਂਟ ਰੂਮ ਬਣਾਏ ਗਏ ਹਨ।