Site icon TheUnmute.com

ਅਨੁਸ਼ਾਸਨੀ ਕਮੇਟੀ ਨੇ ਸੁਨੀਲ ਜਾਖੜ ਨੂੰ ਪਾਰਟੀ ਤੋਂ ਸਸਪੈਂਡ ਕਰਨ ਦੀ ਕੀਤੀ ਸ਼ਿਫਾਰਿਸ਼

Punjab BJP

ਚੰਡੀਗੜ੍ਹ 26 ਅਪ੍ਰੈਲ 2022: ਕਾਂਗਰਸ (Congress) ਦੀ ਅਨੁਸ਼ਾਸਨੀ ਕਮੇਟੀ ਦੀ ਅੱਜ ਯਾਨੀ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ’ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਦੇ ਮਾਮਲੇ ’ਤੇ ਅਨੁਸ਼ਾਸਨੀ ਕਮੇਟੀ ਨੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਫਾਰਸ਼ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਨੂੰ ਪਾਰਟੀ ਵਿਚੋਂ 2 ਸਾਲ ਲਈ ਸਸਪੈਂਡ ਕਰ ਦੇਣਾ ਚਾਹੀਦਾ ਹੈ। ਹੁਣ ਇਸ ’ਤੇ ਸੋਨੀਆ ਗਾਂਧੀ ਨੇ ਅੰਤਿਮ ਫੈਸਲਾ ਲੈਣਾ ਹੈ।

ਦੱਸ ਦੇਈਏ ਕਿ ਜਾਖੜ ਦੀ ਬਿਆਨਬਾਜ਼ੀ ਨੂੰ ਲੈ ਕੇ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਕਾਰਵਾਈ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਸੁਨੀਲ ਜਾਖੜ ਨੇ ਇਸ ਗੱਲ ਤੋਂ ਨਾਰਾਜ਼ਗੀ ਜ਼ਾਹਰ ਕੀਤੀ ਹੈ ਕਿ ਹਾਈਕਮਾਂਡ ਨੇ ਪਹਿਲਾਂ ਇਸ ਮੁੱਦੇ ‘ਤੇ ਗੱਲ ਨਹੀਂ ਕੀਤੀ ਕਿ ਉਨ੍ਹਾਂ ਨੂੰ ਸਿੱਧਾ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਪਹਿਲਾਂ ਹੀ ਕਈ ਕਾਰਨਾਂ ਕਰਕੇ ਆਪਣੀ ਪਾਰਟੀ ਤੋਂ ਨਾਰਾਜ਼ ਸਨ।

Exit mobile version