ਹਰਿਆਣਾ, 14 ਅਕਤੂਬਰ 2025: ਰਾਹੁਲ ਗਾਂਧੀ (Rahul Gandhi) ਨੇ ਹਰਿਆਣਾ (haryana) ਦੇ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ‘ਚ ਜ਼ਿੰਮੇਵਾਰ ਅਧਿਕਾਰੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਪਰਿਵਾਰਕ ਮਾਮਲਾ ਨਹੀਂ ਹੈ। ਦਲਿਤਾਂ ਨੂੰ ਪ੍ਰੇਸ਼ਾਨ ਕਰਨਾ ਗਲਤ ਹੈ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਦੋਵੇਂ ਧੀਆਂ ਨਾਲ ਕੀਤਾ ਵਾਅਦਾ ਪੂਰਾ ਕਰਨ।
ਰਾਹੁਲ ਗਾਂਧੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸੈਣੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਸੀ ਕਿ ਕਾਰਵਾਈ ਕੀਤੀ ਜਾਵੇਗੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਜ਼ਿੰਮੇਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।
ਪਰਿਵਾਰ ਨੂੰ ਮਿਲਣ ਤੋਂ ਬਾਅਦ, ਰਾਹੁਲ ਗਾਂਧੀ ਨੇ ਕਿਹਾ ਕਿ ਇਹ ਪਰਿਵਾਰਕ ਮਾਮਲਾ ਨਹੀਂ ਹੈ… ਦਲਿਤਾਂ ਨੂੰ ਗਲਤ ਸੁਨੇਹਾ ਜਾ ਰਿਹਾ ਹੈ। ਦਲਿਤਾਂ ਨੂੰ 10-15 ਦਿਨਾਂ ਤੋਂ ਨਹੀਂ, ਸਗੋਂ ਸਾਲਾਂ ਤੋਂ ਯੋਜਨਾਬੱਧ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਉਨ੍ਹਾਂ ਪ੍ਰਤੀ ਨਿੱਜੀ ਤੌਰ ‘ਤੇ ਵਚਨਬੱਧਤਾ ਪ੍ਰਗਟ ਕੀਤੀ, ਸੁਤੰਤਰ ਅਤੇ ਨਿਰਪੱਖ ਜਾਂਚ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤਮਾਸ਼ਾ ਬੰਦ ਕਰ ਦੇਣ । ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ।
ਰਾਹੁਲ ਗਾਂਧੀ (Rahul Gandhi) ਨੇ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਪਰਿਵਾਰ ਸਿਰਫ਼ ਕਾਰਵਾਈ ਦੀ ਮੰਗ ਕਰ ਰਿਹਾ ਹੈ। ਮੈਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਛੇਤੀ ਤੋਂ ਛੇਤੀ ਉਨ੍ਹਾਂ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ।
ਦੂਜੇ ਪਾਸੇ ਚੰਡੀਗੜ੍ਹ ਕਾਂਗਰਸ ਦੇ ਵਰਕਰਾਂ ਨੇ ਹਰਿਆਣਾ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਅਤੇ ਵਰਕਰਾਂ ਵਿਚਕਾਰ ਝੜੱਪ ਹੋਈ। ਪੁਲਿਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਵਰਕਰਾਂ ਨੂੰ ਹਿਰਾਸਤ ‘ਚ ਲੈ ਲਿਆ। ਰਾਹੁਲ ਗਾਂਧੀ ਨੇ ਪਰਿਵਾਰ ਨਾਲ 50 ਮਿੰਟ ਗੱਲਬਾਤ ਕੀਤੀ। ਉਹ ਹੁਣ ਸਰਕਾਰੀ ਰਿਹਾਇਸ਼ ਛੱਡ ਕੇ ਮੀਡੀਆ ਨਾਲ ਗੱਲ ਕਰ ਰਹੇ ਹਨ।
Read More: IAS ਅਮਨੀਤ ਪੀ. ਕੁਮਾਰ ਦੇ ਘਰ ਪੁੱਜੇ ਰਾਹੁਲ ਗਾਂਧੀ, ਮਰਹੂਮ ਪੂਰਨ ਕੁਮਾਰ ਨੂੰ ਦਿੱਤੀ ਸ਼ਰਧਾਂਜਲੀ