ਚੰਡੀਗੜ੍ਹ, 30 ਜੂਨ 2023: ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਮਾਮਲੇ ‘ਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ (Rajjit Singh) ਨੂੰ ਹੁਣ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਮੁਲਜ਼ਮ ਨੇ ਸੁਪਰੀਮ ਕੋਰਟ ਵਿੱਚ ਮੰਗ ਕੀਤੀ ਸੀ ਕਿ ਉਸ ਖ਼ਿਲਾਫ਼ ਦਰਜ ਕੇਸ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਏਜੰਸੀ ਤੋਂ ਕਰਵਾਈ ਜਾਵੇ ਪਰ ਸੁਪਰੀਮ ਕੋਰਟ ਵੱਲੋਂ ਮੁਲਜ਼ਮ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ, ਉਨ੍ਹਾਂ ਵੱਲੋਂ ਬਾਹਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ ।
ਇਸ ਤੋਂ ਪਹਿਲਾਂ ਮੋਹਾਲੀ ਅਦਾਲਤ ਨੇ ਰਾਜਜੀਤ ਸਿੰਘ ਖ਼ਿਲਾਫ਼ ਤਿੰਨ ਵਾਰ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਕੇਸ ਦਰਜ ਹੋਣ ਤੋਂ ਬਾਅਦ ਉਹ ਰੂਪੋਸ਼ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਨੇ ਰਾਜਜੀਤ ਸਿੰਘ ਦੀ ਨਸ਼ੇ ਵਾਲੀ ਜਾਇਦਾਦ ਦੀ ਵੀ ਜਾਂਚ ਕੀਤੀ ਹੈ। ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਐਸਟੀਐਫ ਅਤੇ ਪੰਜਾਬ ਪੁਲਿਸ ਉਸ ਦੀ ਭਾਲ ਕਰ ਰਹੀ ਹੈ।