ਚੰਡੀਗੜ੍ਹ 07 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਦੇ ਮਾਨਸਾ ਪੁਲਿਸ ਦੀ ਕਸਟਡੀ ਵਿੱਚੋਂ ਫਰਾਰ ਹੋਣ ਦੇ ਮਾਮਲੇ ਵਿੱਚ ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ (Pritpal Singh) ਦਾ ਅੱਜ ਪੁਲਿਸ ਰਿਮਾਂਡ ਖ਼ਤਮ ਉਪਰੰਤ ਮੁੜ ਤੋਂ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਿਕਰਯੋਗ ਹੈ ਕਿ 03 ਅਕਤੂਬਰ ਨੂੰ ਪੇਸ਼ੀ ਦੌਰਾਨ ਅਦਾਲਤ ਨੇ ਪ੍ਰਿਤਪਾਲ ਸਿੰਘ ਨੂੰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ |
ਦੱਸਿਆ ਜਾ ਰਿਹਾ ਹੈ ਕਿ ਇੰਚਾਰਜ ਪ੍ਰੀਤਪਾਲ ਸਿੰਘ ਬਿਨਾਂ ਕਿਸੇ ਸੁਰੱਖਿਆ ਮੁਲਾਜ਼ਮ ਦੇ ਆਪਣੀ ਨਿੱਜੀ ਗੱਡੀ ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਇਕੱਲਿਆਂ ਲੈ ਕੇ ਜਾ ਰਿਹਾ ਸੀ। ਇੱਥੋਂ ਦੀਪਕ ਟੀਨੂੰ ਚਕਮਾ ਦੇ ਕੇ ਫਰਾਰ ਹੋ ਗਿਆ, ਜਿਸ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਤੁਰੰਤ ਕਾਰਵਾਈ ਕੀਤੀ। ਪੰਜਾਬ ਡੀਜੀਪੀ ਦੇ ਨਿਰਦੇਸ਼ਾਂ ਤਹਿਤ ਬਰਖ਼ਾਸਤ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ |