ਪੰਚਾਇਤੀ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਲਈ ਪੁਖਤਾ ਇੰਤਜ਼ਾਮ

28 ਸਤੰਬਰ 2024: ਪੰਚਾਇਤੀ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਲਈ ਵੱਡੇ ਇੰਤਜ਼ਾਮ ਕੀਤੇ ਗਏ ਨੇ ਉੱਥੇ ਹੀ ਅੱਜ ਤੋਂ ਨਾਮਜਦਗੀਆਂ ਪੱਤਰ ਦਾਖਲ ਕਰਵਾਉਣ ਲਈ ਜੋ ਕੇਂਦਰ ਸਥਾਪਿਤ ਕੀਤੇ ਗਏ ਹਨ ਉੱਥੇ ਵੀ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਇੰਤਜ਼ਾਮ ਕੀਤੇ ਗਏ ਹਨ। ਇਸ ਸਬੰਧੀ ਡੀ.ਐਸ.ਪੀ ਆਜਨਾਲਾ ਸਿੰਘ ਗੁਰਵਿੰਦਰ ਸਿੰਘ ਵੱਲੋਂ ਸੁਰੱਖਿਆ ਨੂੰ ਲੈ ਕੇ ਇੰਤਜ਼ਾਮਾ ਦਾ ਨਿਰੀਖਣ ਕੀਤਾ ਗਿਆ

 

ਇਸ ਮੌਕੇ ਡੀਐਸ ਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਉਹਨਾਂ ਵੱਲੋਂ ਸੁਰੱਖਿਆ ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਅਤੇ ਅਸਲਾ ਧਾਰਕਾਂ ਨੂੰ ਉਹ ਅਪੀਲ ਕਰਦੇ ਹਨ ਕਿ ਆਪੋ ਆਪਣੇ ਅਸਲਾ ਜਮਾ ਕਰਵਾਉਣ ਜੇਕਰ ਕੋਈ ਅਸਲਾ ਜਮਾਂ ਨਹੀਂ ਕਰਵਾਉਂਦਾ ਤਾਂ ਉਹ ਵਿਰੋਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਉਹਨਾਂ ਸ਼ਰਾਰਤੀ ਅੰਸਰਾਂ ਨੂੰ ਉਤਾੜਨਾ ਕੀਤੀ ਕਿ ਜੇਕਰ ਕਿਸੇ ਵੱਲੋਂ ਕਿਸੇ ਤਰ੍ਹਾਂ ਦੀ ਸ਼ਰਾਰਤ ਜਾਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

(ਰਿਪੋਰਟਰ : ਮੁਕੇਸ਼ ਮਹਿਰਾ)

Scroll to Top