July 7, 2024 2:54 pm
ਨਵੇਂ ਅਪਰਾਧਿਕ ਕਾਨੂੰਨਾਂ

ਜ਼ਿਲ੍ਹਾ ਫਾਜ਼ਿਲਕਾ ਵਿਖੇ ਨੈਸ਼ਨਲ ਲੋਕ ਅਦਾਲਤ ‘ਚ 1685 ਕੇਸਾਂ ਦਾ ਨਿਪਟਾਰਾ

ਚੰਡੀਗੜ੍ਹ 11, ਫਰਵਰੀ 2023: ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਾਦੇਸ਼ਾਂ ਹੇਠ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਮੈਡਮ ਜਤਿੰਦਰ ਕੌਰ ਦੀ ਰਹਿਨੁਮਾਈ ਹੇਠ ਫਾਜਿਲਕਾ (Fazilka), ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਦੋਵਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਜ਼ਿਲ੍ਹਾ ਫਾਜ਼ਿਲਕਾ ਵਿਖੇ 11 ਬੈਂਚ ਲਗਾਏ ਗਏ। ਜਿਨ੍ਹਾਂ ਵਿੱਚੋਂ 6 ਬੈਂਚ ਫਾਜ਼ਿਲਕਾ, 3 ਬੈਂਚ ਅਬੋਹਰ ਅਤੇ 2 ਬੈਂਚ ਜਲਾਲਾਬਾਦ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 1685 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 26, 88, 90, 621/— ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ (Fazilka) ਅਮਨਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਨ੍ਹਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਵਾਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵਧਦਾ ਹੈ।

ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇੋ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳਣ।

ਉਨ੍ਹਾਂ ਦੱਸਿਆ ਕਿ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਲਈ ਤੁਸੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੇ ਦਫਤਰ ਵਿੱਚ ਬਣੇ ਫਰੰਟ ਆਫਿਸ ਵਿੱਚ ਕੇਸ ਲਗਾਇਆ ਜਾ ਸਕਦਾ ਹੈ ਅਤੇ ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰ 1968 ਜਾਂ ਦਫਤਰ ਦੇ ਨੰ. 261500 ਜਾਂ ਈ-ਮੇਲ ਆਈ.ਡੀ dtlsa.fzk@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ।