Site icon TheUnmute.com

ਆਮਦਮ ਤੋਂ ਵੱਧ ਜਾਇਦਾਦ ਮਾਮਲਾ: ਵਿਜੀਲੈਂਸ ਨੇ ਗੁਰਪ੍ਰੀਤ ਕਾਂਗੜ ਅਤੇ ਬਲਬੀਰ ਸਿੰਘ ਸਿੱਧੂ ਨੂੰ ਮੁੜ ਕੀਤਾ ਤਲਬ

Vigilance

ਚੰਡੀਗੜ੍ਹ, 29 ਮਈ 2023: ਵਿਜੀਲੈਂਸ (Vigilance) ਬਿਊਰੋ ਨੇ ਆਮਦਮ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਦੋ ਸਾਬਕਾ ਮੰਤਰੀਆਂ ਗੁਰਪ੍ਰੀਤ ਸਿੰਘ ਕਾਂਗੜ ਤੇ ਬਲਬੀਰ ਸਿੰਘ ਸਿੱਧੂ ਨੂੰ ਮੁੜ ਪੇਸ਼ ਹੋਣ ਲਈ ਕਿਹਾ ਹੈ | ਜਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਕਾਂਗੜ ਤੇ ਬਲਬੀਰ ਸਿੰਘ ਸਿੱਧੂ ਕੁਝ ਸਮੇਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ |

ਵਿਜੀਲੈਂਸ (Vigilance) ਰੇਂਜ ਬਠਿੰਡਾ ਨੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ 31 ਮਈ ਅਤੇ ਵਿਜੀਲੈਂਸ ਮੋਹਾਲੀ ਨੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵੀ ਮੁੜ 2 ਜੂਨ ਨੂੰ ਤਲਬ ਕੀਤਾ ਹੈ | ਵਿਜੀਲੈਂਸ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ 17 ਅਪ੍ਰੈਲ ਨੂੰ ਤਲਬ ਕੀਤਾ ਸੀ ਪਰ ਕਾਂਗੜ ਨੇ ਇਸ ਦਿਨ ਮੈਡੀਕਲ ਸਰਟੀਫਿਕੇਟ ਭੇਜ ਦਿੱਤਾ ਸੀ।

ਦੂਜੇ ਪਾਸੇ ਸੂਤਰਾਂ ਦੇ ਮੁਤਾਬਕ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਜੂਨ ਦੇ ਪਹਿਲੇ ਹਫ਼ਤੇ ਤਲਬ ਕੀਤਾ ਜਾ ਸਕਦਾ ਹੈ। ਚਰਨਜੀਤ ਸਿੰਘ ਚੰਨੀ (Charanjit Singh Channi) ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਹੋਏ ਵਿਕਾਸ ਕਾਰਜਾਂ ਦੀ ਵੀ ਡੂੰਘਾਈ ਨਾਲ ਜਾਂਚ ਵਿੱਚ ਜੁਟ ਗਈ ਹੈ।

Exit mobile version