ਚੰਡੀਗੜ੍ਹ, 16 ਮਈ 2023: ਅਦਾਲਤ ਦੇ ਫ਼ੈਸਲੇ ਹੱਕ ’ਚ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਬੁੰਗਾ ਨਾਨਕਸਰ ਦੀ ਜ਼ਮੀਨ ’ਤੇ ਕਬਜ਼ਾ ਲੈਣ ਦੌਰਾਨ ਪਿਛਲੇ ਦਿਨਾਂ ਤੋਂ ਸ਼ੁਰੂ ਹੋਏ ਵਿਵਾਦ ਵਿਚਾਲੇ ਅੱਜ ਦਲਿਤ ਭਾਈਚਾਰੇ ਵਲੋਂ ਇਕੱਠ ਦੇ ਸੱਦੇ ਨੂੰ ਦੇਖਦਿਆਂ ਇਤਿਹਾਸਿਕ ਨਗਰ ਤਲਵੰਡੀ ਸਾਬੋ (Talwandi Sabo) ਵਿਖੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ | ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਤਖ਼ਤ ਸਾਹਿਬ ਦੇ ਨੇੜੇ ਦੰਗਾ ਰੋਕੂ ਵਾਹਨ ਵੀ ਮੌਜੂਦ ਹਨ। ਪ੍ਰਾਪਤ ਜਾਣਕਰੀ ਅਨੁਸਾਰ ਦੋਵਾਂ ਧਿਰਾਂ ਦੀ ਡੀ. ਸੀ. ਬਠਿੰਡਾ ਨਾਲ ਮੀਟਿੰਗ ਚੱਲ ਰਹੀ ਹੈ, ਉੱਥੇ ਹੀ ਇਸ ਵਿਵਾਦ ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਤਲਵੰਡੀ ਸਾਬੋ ਪੁੱਜ ਸਕਦੇ ਹਨ।