Panchayats

ਪੰਚਾਇਤਾਂ ਨੂੰ ਮਿਆਦ ਪੂਰੀ ਹੋਣ ਤੋਂ ਪਹਿਲਾਂ ਭੰਗ ਕਰਨਾ ਸਰਾਸਰ ਗਲਤ: ਸਿਮਰਨਜੀਤ ਸਿੰਘ ਮਾਨ

ਸੰਗਰੂਰ, 22 ਅਗਸਤ 2023: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੰਚਾਇਤਾਂ (Panchayats) ਨੂੰ ਮਿਆਦ ਪੂਰੀ ਹੋਣ ਤੋਂ ਪਹਿਲਾਂ ਭੰਗ ਕਰਨਾ ਸਰਾਸਰ ਗਲਤ ਦੱਸਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੁਣੀਆਂ ਹੋਈਆਂ ਗ੍ਰਾਮ ਪੰਚਾਇਤਾਂ ਨੂੰ ਬਾਈਪਾਸ ਕਰਕੇ ਪਿੰਡਾਂ ਵਿੱਚ ਪੰਚਾਇਤਾਂ ਅਧੀਨ ਹੋਣ ਵਾਲੇ ਕੰਮਾਂ ਦਾ ਸਿਹਰਾ ਆਪਣੇ ਸਿਰ ਬੰਨ੍ਹ ਕੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ, ਕਿਉਂਕਿ ਜ਼ਿਆਦਾਤਰ ਪੰਜਾਬ ਦੀਆਂ ਪੰਚਾਇਤਾਂ ’ਤੇ ਸੱਤਾਧਾਰੀ ਪਾਰਟੀ ਨੂੰ ਛੱਡ ਕੇ ਹੋਰ ਪਾਰਟੀਆਂ ਕਾਬਜ਼ ਹਨ। ਸਾਰੀਆਂ ਗ੍ਰਾਮ ਪੰਚਾਇਤਾਂ ਦੀ ਮਿਆਦ ਜਨਵਰੀ 2024 ਵਿੱਚ ਖ਼ਤਮ ਹੋਵੇਗੀ।

ਪੰਚਾਇਤਾਂ (Panchayats) ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਭੰਗ ਕਰਨ ਦੇ ਫੈਸਲੇ ਵਿਰੁੱਧ ਰੋਸ ਪ੍ਰਗਟਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣ ਦੇ ਦਿੱਤੇ ਸੱਦੇ ਤਹਿਤ ਅੱਜ ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੀ ਅਗਵਾਈ ਹੇਠ ਵੱਡੀ ਗਿਣਤੀ ਪੰਚਾਇਤਾਂ ਦੇ ਇਕੱਠ ਨੇ ਪਾਰਟੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਾਵਲ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ  |

Scroll to Top