July 2, 2024 10:40 pm
examination centers

ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ADC ਗੀਤਿਕਾ ਸਿੰਘ

ਐਸ.ਏ.ਐਸ.ਨਗਰ, 14 ਸਤੰਬਰ, 2023: ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੀਤਿਕਾ ਸਿੰਘ (ADC Geetika Singh) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਮੀਟਿੰਗ ਵਿੱਚ ਸੋਸਾਇਟੀ ਦੇ ਮੈਂਬਰਾਂ ਵੱਲੋਂ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕਰਨ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਲਿਆਂਦਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਮੁਸ਼ਕਿਲਾਂ ਨੂੰ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅਪੀਲ ਕੀਤੀ ਕਿ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਸਬੰਧੀ ਐਨਕਲੋਜ਼ਰ ਬਣਾਏ ਜਾਣ। ਬੇਸਹਾਰਾ ਪਸ਼ੂਆਂ ਦੀ ਦੇਖਭਾਲ ਸਹੀ ਤਰੀਕੇ ਨਾਲ ਕੀਤੀ ਜਾਵੇ ਅਤੇ ਇਸ ਲਈ ਵੱਧ ਤੋਂ ਵੱਧ ਆਮ ਲੋਕ ਅੱਗੇ ਆਉਣ। ਬਿਮਾਰ ਅਤੇ ਜ਼ਖਮੀ ਜਾਨਵਰਾਂ ਦੀ ਸਾਂਭ ਸੰਭਾਲ ਲਈ ਐਂਬੂਲੈਂਸ ਖਰੀਦਣ ਲਈ ਬਕਾਇਆ ਕੰਮ ਜਲਦੀ ਨਿਪਟਾ ਕੇ ਐਂਬੂਲੈਂਸ ਖਰੀਦਣ ਸਬੰਧੀ ਸਬੰਧਤ ਵਿਭਾਗ ਨੂੰ ਆਦੇਸ਼ ਦਿੱਤੇ।

ਇਸ ਤੋਂ ਇਲਾਵਾ ਐਨੀਮਲ ਬਰਥ ਕੰਟਰੋਲ (ਏ.ਬੀ.ਸੀ.) ਪ੍ਰੋਗਰਾਮ ਤਹਿਤ ਸਾਰੀਆਂ ਮਿਊਂਸਪਲ ਕਾਰਪੋਰੇਸ਼ਨਾਂ ਦੇ ਅਧਿਕਾਰੀਆਂ ਨੂੰ ਏ.ਬੀ.ਸੀ. ਪ੍ਰੋਗਰਾਮ ਰੀਵਿਊ ਕਰਨ ਲਈ ਕਿਹਾ। ਗੀਤਿਕਾ ਸਿੰਘ (ADC Geetika Singh) ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਹੋਰ ਲੋਕਾਂ ਨੂੰ ਵੀ ਸੁਸਾਇਟੀ ਦੇ ਮੈਂਬਰ ਬਣਾਉਣ ਲਈ ਕਾਰਵਾਈ ਜਲਦੀ ਨੇਪਰੇ ਚਾੜ੍ਹੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰ ਤਹਿਸੀਲ ਅਤੇ ਬਲਾਕ ਸਬੰਧੀ ਥਾਣਿਆਂ ਵਿਚ ਸਬ ਇੰਸਪੈਕਟਰ ਪੱਧਰ ਦੇ ਅਧਿਕਾਰੀ ਨੂੰ ਕਰੂਐਲਿਟੀ ਇੰਸਪੈਕਟਰ ਦੇ ਤੌਰ ‘ਤੇ ਕੇਸਾਂ ਨੂੰ ਨਜਿਠਣ ਲਈ ਨਾਮਜ਼ਦ ਕਰਨ ਵਾਸਤੇ ਆਖਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਦੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਮੌਜੂਦ ਸਨ।