July 4, 2024 7:33 pm
Sangrur

ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ

ਚੰਡੀਗੜ੍ਹ, 22 ਜੂਨ 2022: 23 ਜੂਨ ਨੂੰ ਹੋਣ ਜਾ ਰਹੀਆਂ ਸੰਗਰੂਰ (Sangrur)ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਸ ਸੰਬੰਧੀ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਇਹ ਜਾਣਕਾਰੀ ਦਿੱਤੀ | ਇਸ ਦੌਰਾਨ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੇ 1766 ਪੋਲਿੰਗ ਸਟੇਸ਼ਨਾਂ ‘ਤੇ 15,69,240 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ‘ਚੋਂ 7540 ਸਰਵਿਸ ਵੋਟਰ ਹਨ ਜਦਕਿ 987 ਐਬਸੈਂਟੀ ਵੋਟਰ ਹਨ, ਜਿਨ੍ਹਾਂ ‘ਚੋਂ 80 ਸਾਲ ਦੀ ਉਮਰ ਤੋਂ ਵਧ ਵਾਲੇ 730 ਵੋਟਰ ਜਦਕਿ 257 ਦਿਵਿਆਂਗ (ਪੀ.ਡਬਲਿਊ.ਡੀ.) ਵੋਟਰ ਸ਼ਾਮਿਲ ਹਨ।

ਇਸਦੇ ਨਾਲ ਹੀ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਹਰ ਪੋਲਿੰਗ ਸਟੇਸ਼ਨ ‘ਤੇ ਦੋ ਬੈਲਟ ਯੂਨਿਟ, ਇਕ ਕਾਊਂਟਿੰਗ ਯੂਨਿਟ ਤੇ ਇਕ ਵੀ.ਵੀ.ਪੈਟ ਮੌਜੂਦ ਰਹੇਗੀ ਅਤੇ ਈ.ਵੀ.ਐੱਮ. ਮਸ਼ੀਨਾਂ ਦੀ ਢੋਆ-ਢੁਆਈ ਸਿਰਫ਼ ਜੀ.ਪੀ.ਐੱਸ. ਵਾਲੇ ਵਾਹਨਾਂ ਰਾਹੀਂ ਹੀ ਕੀਤੀ ਜਾਵੇਗੀ, ਜਿਸ ਸੰਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਦਾ ਰਿਪੋਰਟਿੰਗ ਟਾਈਮ 23 ਜੂਨ ਨੂੰ ਸਵੇਰੇ 7 ਵਜੇ ਦਾ ਹੈ ਤੇ ਪੋਲਿੰਗ ਪਾਰਟੀਆਂ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ ਹਨ।