Patiala

Patiala: ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਥਾਪਿਤ

ਪਟਿਆਲਾ, 8 ਜੁਲਾਈ 2024: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਿਹਤ ਮੰਤਰੀ ਨੇ ਅੱਜ ਪਟਿਆਲਾ (Patiala) ਜ਼ਿਲ੍ਹੇ ਦੇ ਪ੍ਰਬੰਧਕੀ ਕੰਪਲੈਕਸ ‘ਚ ‘ਸਵਾਗਤ ਅਤੇ ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕ ਅਰਪਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਆਮ ਜਨਤਾ ਨੂੰ ਖੱਜਲ-ਖੁਆਰੀ ਤੋਂ ਰਾਹਤ ਮਿਲੇਗੀ | ਇਸ ਦੌਰਾਨ ਸਿਹਤ ਮੰਤਰੀ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਹਾਜ਼ਰ ਸਨ |

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ‘ਚ ਜ਼ਿਲ੍ਹਾ ਪੱਧਰ ‘ਤੇ ਲੋਕਾਂ ਦੀਆਂ ਦਿੱਕਤਾਂ ਦੂਰ ਕਰਨ ਲਈ ‘ਆਪ ਸਰਕਾਰ ਤੁਹਾਡੇ ਦੁਆਰ’ ਤਹਿਤ ‘ਜਨ ਸੁਵਿਧਾ’ ਕੈਂਪ’ ਲਗਾਏ ਜਾ ਰਹੇ ਹਨ | ਇਨ੍ਹਾਂ ਕੈਂਪਾਂ ‘ਚ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਇਸਦੇ ਨਾਲ ਹੀ ਉਨ੍ਹਾਂ ਨੇ ਸਾਰੇ ਸਰਕਾਰੀ ਦਫ਼ਤਰਾਂ ‘ਚ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਸਮੇਂ ਸਿਰ ਕੀਤੇ ਜਾਣ ਦੀ ਹਦਾਇਤ ਕੀਤੀ ਹੈ |

ਇਸ ਮੌਕੇ ਡਿਪਟੀ ਕਮਿਸ਼ਨਰ (Patiala) ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਲੋਕਾਂ ਨੂੰ ਪ੍ਰਸ਼ਾਸਕੀ ਕੰਮ ਕਰਵਾਉਣ ਲਈ ਸਹੂਲਤਾਂ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਜਨਤਾ ਨੂੰ ਇੰਤਜ਼ਾਰ ਨਾ ਕਰਨਾ ਪਵੇ | ਉਨ੍ਹਾਂ ਦੱਸਿਆ ਇਹ “ਸਵਾਗਤ ਅਤੇ ਮੁੱਖ ਮੰਤਰੀ ਸਹਾਇਤਾ ਕੇਂਦਰ” ਉਨ੍ਹਾਂ ਦੇ ਦਫਤਰ ਦੇ ਬਾਹਰ ਸਥਾਪਿਤ ਕੀਤਾ ਗਿਆ ਹੈ ਅਤੇ ਇਸਦੀ ਸੀ.ਸੀ.ਟੀ.ਵੀ ਕੈਮਰਿਆਂ ਨਾਲ ਨਿਗਰਾਨੀ ਰੱਖੀ ਜਾਵੇਗੀ |

Scroll to Top