ਕੇਂਦਰੀ ਜੇਲ੍ਹ ਪਟਿਆਲਾ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਨਚੇਤ ਨਿਰੀਖਣ

ਚੰਡੀਗੜ੍ਹ 18 ਅਪ੍ਰੈਲ 2022: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸ਼ਿਵ ਮੋਹਨ ਗਰਗ ਤੇ ਸੀ.ਜੇ.ਐਮ. -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੀ ਮੌਜੂਦ ਸਨ ।

ਇਸ ਦੌਰਾਨ ਸੈਸ਼ਨ ਜੱਜ ਵੱਲੋਂ ਜੇਲ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ ਸਮੇਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਖੁੱਲ ਕੇ ਗੱਲਬਾਤ ਕੀਤੀ । ਇਸਦੇ ਨਾਲ ਹੀ ਉਨ੍ਹਾਂ ਨੇ ਜੇਲ ਪ੍ਰਬੰਧਕਾਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤਾਂ ਵੀ ਦਿੱਤੀਆਂ ।

ਇਸਤੋਂ ਬਾਅਦ ਰਾਜਿੰਦਰ ਅਗਰਵਾਲ ਨੇ ਜੇਲ੍ਹ ਦੀ ਰਸੋਈ ਅਤੇ ਉਥੇ ਦਾ ਖਾਣਾ ਜੋ ਬੰਦੀਆਂ ਨੂੰ ਦਿੱਤਾ ਜਾਂਦਾ ਹੈ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਜੇਲ ਵਿਚ ਕੈਦੀਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੀ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾਂ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਫੋਨ ਨੰਬਰ 0175-2306500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Scroll to Top