ਸ੍ਰੀ ਮੁਕਤਸਰ ਸਾਹਿਬ 24 ਮਈ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ‘ਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾ ਨਾਲ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਅਤੇ ਜਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ | ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨ ਉਪਰੰਤ ਇਸ ਦੀ ਸੂਚਨਾਂ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਪ੍ਰਾਪਤ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਸ਼ੈਸ਼ਨ ਜੱਜ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੇਲ੍ਹ (Sri Muktsar Sahib) ਵਿਚ ਜੋ ਰਜਿਸਟਰ ਲਗਾਏ ਗਏ ਸਨ, ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ।
ਇਸ ਮੌਕੇ ਉਹਨਾਂ ਜੇਲ੍ਹ ਵਿੱਚ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਅਤੇ ਸਾਫ ਸਫਾਈ ਦਾ ਜਾਇਜਾ ਵੀ ਲਿਆ। ਆਪਣੇ ਦੌਰੇ ਦੌਰਾਨ ਉਹਨਾਂ ਕੈਦੀਆ ਅਤੇ ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।