Site icon TheUnmute.com

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਦਾ ਦੌਰਾ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 27 ਫਰਵਰੀ 2024: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ (Sri Muktsar Sahib), ਰਾਜ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਨ ਲਈ ਹਰੇਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਛੇਤੀ ਹੀ ਉਨ੍ਹਾਂ ਦੀ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਜੇਲ੍ਹ ਵਿੱਚ ਚੱਲ ਰਹੇ ਹਸਪਤਾਲ ਅਤੇ ਖਾਣੇ ਵਾਲੀ ਰਸੋਈ ਦਾ ਵੀ ਨਿਰੀਖਣ ਕੀਤਾ ਗਿਆ। ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ ’ਤੇ ਤਸੱਲੀ ਪ੍ਰਗਟ ਕੀਤੀ। ਇਸ ਤੋਂ ਇਲਾਵਾ ਜੇਲ੍ਹ ਵਿੱਚ ਚੱਲ ਰਹੇ ਲੀਗਲ ਏਡ ਕਲੀਨਿਕ ਵਿੱਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ’ ਤਸੱਲੀ ਪ੍ਰਗਟ ਕੀਤੀ।

ਇਸ ਮੌਕੇ ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ (Sri Muktsar Sahib) ਤੋਂ ਇਲਾਵਾ ਜੇਲ੍ਹ ਸੁਪਰਡੰਟ ਸਮੇਟ ਸਟਾਫ਼ ਅਤੇ ਚੀਫ਼ ਲੀਗਲ ਏਡ ਡੀਫੈਂਨਸ ਕਾਉਂਸਲਸ ਅਤੇ ਪੈਰਾ ਲੀਗਲ ਵਲੰਟੀਅਰ ਵੀ ਹਾਜ਼ਰ ਸਨ।

Exit mobile version