Site icon TheUnmute.com

ਜ਼ਿਲ੍ਹਾ ਚੋਣ ਅਫਸਰ ਵੱਲੋਂ ਚੋਣ ਜਾਬਤੇ ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਬੈਂਕਰਾਂ ਨੂੰ ਹਦਾਇਤਾਂ ਜਾਰੀ

Sri Muktsar Sahib

ਸ੍ਰੀ ਮੁਕਤਸਰ ਸਾਹਿਬ 19 ਮਾਰਚ 2024: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਆਦਰਸ਼ ਚੋਣ ਜਾਬਤਾ ਅਮਲ ਵਿੱਚ ਆ ਚੁੱਕਾ ਹੈ। ਇਸ ਸਬੰਧੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ੍ (Sri Muktsar Sahib) ਦੀ ਪ੍ਰਧਾਨਗੀ ਹੇਠ ਲੋਕ ਸਭਾ ਹਲਕੇ ਫਰੀਦਕੋਟ-09, ਫਿਰੋਜ਼ਪੁਰ-10 ਅਤੇ ਬਠਿੰਡਾ-11 ਅਧੀਨ ਆਉਂਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ-ਮਲੋਟ ਅਤੇ ਲੰਬੀ ਦੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਬੈਂਕ ਮੈਨੇਜਰਾਂ ਨਾਲ ਅੱਜ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਬੈਠਕ ਹੋਈ |

ਇਸ ਬੈਠਕ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਮਾਡਲ ਕੋਡ ਆਫ ਕੰਡਕਟ ਦੌਰਾਨ ਬੈਂਕਾਂ ਸਬੰਧੀ ਜੋ ਵੀ ਹਦਾਇਤਾਂ ਹੋਈਆਂ ਹਨ, ਉਹਨਾਂ ਬਾਰੇ ਬੈਠਕ ਵਿੱਚ ਹਾਜਰ ਬੈਕਾਂ (Sri Muktsar Sahib) ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਗਿਆ।

ਉਹਨਾਂ ਕਿਹਾ ਕਿ ਚੋਣ ਜਾਬਤਾ ਲਾਗੂ ਹੋਣ ਤੋਂ ਪਹਿਲਾ ਪਿਛਲੇ ਦੋ ਮਹੀਨੇ ਦੌਰਾਨ ਅਸਾਧਾਰਨ ਅਤੇ ਸੱਕੀ ਹਾਲਤ ਵਿੱਚ ਕਿਸੇ ਬੈਂਕ ਖਾਤਾਦਾਰਕ ਵਲੋਂ ਇੱਕ ਲੱਖ ਰੁਪਏ ਦਾ ਕੈਸ਼ ਅਚਾਨਕ ਜਮ੍ਹਾਂ ਕਰਵਾਉਣ ਜਾਂ ਕਢਵਾਉਣ ਦੀ ਪ੍ਰਕਿਰਿਆ ਸ਼ੱਕ ਦੇ ਦਾਇਰੇ ਵਿੱਚ ਲਗਦੀ ਹੈ ਤਾਂ ਉਸ ਦੀ ਸੂਚਨਾਂ ਤੁਰੰਤ ਜਿਲ੍ਹਾ ਚੋਣ ਅਫਸਰ ਨੂੰ ਦਿੱਤੀ ਜਾਵੇ ਅਤੇ ਇਸ ਦੇ ਨਾਲ ਹੀ 10 ਲੱਖ ਤੋਂ ਉੱਤੇ ਦੀਆਂ ਸਾਰੀਆਂ ਬੈਂਕ ਟਰਾਂਸਜਕਸ਼ਨ ਦੀ ਜਾਣਕਾਰੀ ਜਿਲ੍ਹਾ ਚੋਣ ਦਫਤਰ ਨੂੰ ਵੀ ਦਿੱਤੀ ਜਾਵੇ।

ਉਹਨਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਵੱਡੇ ਮਾਲਜ (ਸਟੋਰਜ ) ਭਾਵ ਜਿਥੇ ਖਰੀਦਦਾਰ ਆਪਣੇ ਨਿੱਤ ਵਰਤੋਂ ਦਾ ਸਮਾਨ ਖਰੀਦ ਕਰਦਾ ਹੈ, ਜੇਕਰ ਇਹਨਾਂ ਰਾਸ਼ਨ ਵਾਲੀਆਂ ਦੁਕਾਨਾਂ ਤੇ ਕੋਈ ਵੱਡੀ ਰਕਮ ਦੀ ਟਰਾਂਸਜਕਸ਼ਨ ਹੁੰਦੀ ਹੈ ਤਾਂ ਇਸ ਦੀ ਸੂਚਨਾਂ ਤੁਰੰਤ ਦਿੱਤੀ ਜਾਵੇ।

ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਮਾਡਲ ਕੋਡ ਆਫ ਕੰਡਕਟ ਦੀਆਂ ਹਦਾਇਤਾਂ ਦੀ ਉਲੰਘਣਾ ਨਹੀ ਹੋਣੀ ਚਾਹੀਦੀ ਅਤੇ ਹਦਾਇਤਾਂ ਦੀ ਸਖਤੀ ਨਾਲ ਪਾਲ੍ਹਣਾ ਕੀਤੀ ਜਾਵੇ। ਇਸ ਬੈਠਕ ਵਿੱਚ ਸੁਖਪ੍ਰੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ, ਹਰਬੰਸ ਸਿੰਘ ਚੋਣ ਤਹਿਸੀਲਦਾਰ ਅਤੇ ਜ਼ਿਲ੍ਹੇ ਦੇ ਸਮੂਹ ਬੈਂਕ ਮੈਨੇਜਰ ਅਤੇ ਹੋਰ ਅਧਿਕਾਰੀ/ਕਰਮਚਾਰੀ ਵੀ ਸ਼ਾਮਿਲ ਹੋਏ।

Exit mobile version