Site icon TheUnmute.com

ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਰਜਿ ਮੋਹਾਲੀ ਵੱਲੋਂ ਖਾਲਸਾ ਸਾਜਨਾ ਦਿਹਾੜੇ ਮੌਕੇ ਕਰਵਾਏ ਗੱਤਕਾ ਮੁਕਾਬਲੇ

Gatka

ਮੋਹਾਲੀ 15 ਅਪ੍ਰੈਲ 2024: ਵਿਸਾਖੀ ਅਤੇ ਖਾਲਸਾ ਸਾਜਨਾ ਦਿਹਾੜਾ ਪੂਰੇ ਦੇਸ਼ ਦੁਨੀਆ ਅੰਦਰ ਬਹੁਤ ਧੂਮਧਾਮ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਗੱਤਕਾ (Gatka) ਐਸੋਸੀਏਸ਼ਨ ਮੋਹਾਲੀ ਰਜਿ ਵੱਲੋਂ ਪੰਜਾਬ ਗੱਤਕਾ ਐਸੋਸੀਏਸ਼ਨ ਅਤੇ ਖਾਲਸਾ ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਕੁਰਾਲੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ-8 ਮੋਹਾਲੀ ਵਿਖੇ ਵਿਰਸਾ ਸੰਭਾਲ ਗਤਕਾ ਮੁਕਾਬਲੇ ਕਰਵਾਏ ਗਏ | ਜਿਸ ਵਿੱਚ ਪੰਜਾਬ ਭਰ ਤੋਂ ਚੋਟੀ ਦੀਆਂ 12 ਟੀਮਾਂ ਨੇ ਸ਼ਮੂਲੀਅਤ ਕੀਤੀ।

ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਜ਼ਿਲ੍ਹਾ ਐਸੋਸੀਏਸ਼ਨ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਜੁਗਨੀ ਨੇ ਦੱਸਿਆ ਕਿ ਇਹ ਮੁਕਾਬਲੇ ਸ਼ਾਮੀ 4 ਵਜੇ ਗੁਰਦੁਆਰਾ ਸ੍ਰੀ ਸਾਚਾ ਧੰਨ ਸਾਹਿਬ 3 ਬੀ 1 ਮੋਹਾਲੀ ਤੋ ਪ੍ਰਧਾਨ ਗਗਨਦੀਪ ਸਿੰਘ ਜੀ ਦੀ ਅਗਵਾਈ ਹੇਠ ਮਹੱਲਾ ਸਜਾਇਆ ਗਿਆ ਜੋਕਿ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਗੁਰੂਦਵਾਰਾ ਸ੍ਰੀ ਅੰਬ ਸਾਹਿਬ ਮੋਹਾਲੀ ਗੱਤਕਾ ਮੁਕਾਬਲਿਆਂ ਦੀ ਗਰਾਊਂਡ ਵਿੱਚ ਸੰਪੂਰਨ ਹੋਇਆ ਅਤੇ ਫਿਰ ਦੇਰ ਰਾਤ ਤੱਕ ਗਤਕਾ ਮੁਕਾਬਲੇ ਕਰਵਾਏ ਗਏ |

ਇਸ ਵਿੱਚ ਵੱਖ-ਵੱਖ ਅਖਾੜਿਆਂ ਦੇ ਸਿੰਘਾਂ ਨੇ ਜੰਗਜੂ ਕਲਾ ਦੇ ਕਰਤੱਵ ਦਿਖਾਏ | ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਾਸਤਰ ਵਿਦਿਆ ਦਾ ਅਨੰਦ ਮਾਣਿਆ। ਸਿੰਘਾਂ ਦੀ ਹੌਸਲਾ ਅਫਜਾਈ ਲਈ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਅਤੇ ਜਰਨਲ ਸਕੱਤਰ ਬਲਜਿੰਦਰ ਸਿੰਘ ਤੂਰ, ਪੰਜਾਬੀ ਹਾਸਰਸ ਕਲਾਕਾਰ ਗੁਰਪ੍ਰੀਤ ਘੁੱਗੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਪੰਜਾਬ ਗੱਤਕਾ (Gatka) ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਆਈ ਹੋਈ ਸੰਗਤ ਨੂੰ ਗਤਕੇ ਦੇ ਭਵਿੱਖ ਬਾਰੇ ਅਤੇ ਮੌਜੂਦਾ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਪੰਜਾਬੀ ਹਾਸ ਰਸ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੇ ਸਿੱਖ ਇਤਿਹਾਸ ਵਿੱਚ ਸ਼ਾਸਤਰ ਵਿੱਦਿਆ ਦੇ ਅਹਿਮ ਯੋਗਦਾਨ ਅਤੇ ਸਿੱਖੀ ਸਿਧਾਂਤਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।

ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਵੱਲੋਂ ਮੋਹਾਲੀ ਜਿਲੇ ਦਾ ਨਾਮ ਪੂਰੇ ਦੇਸ਼ ਵਿੱਚ ਰੌਸ਼ਨ ਕਰਨ ਵਾਲੇ ਫੁੱਟਬਾਲ ਕੋਚ ਜਸਮੀਤ ਸਿੰਘ ਮਿੰਟੂ ਨੂੰ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਭਾਈ ਮਨਜੀਤ ਸਿੰਘ ਗਤਕਾ ਮਾਸਟਰ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਦੀ ਨਵੀਂ ਪੁਸਤਕ ਸ਼ਸਤਰਨਾਮਾ ਨੂੰ ਵੀ ਲੋਕ ਅਰਪਿਤ ਕੀਤਾ ਗਿਆ।

ਇਸ ਪ੍ਰੋਗਰਾਮ ਦੌਰਾਨ ਰਬਾਬ ਸਟੂਡੀਓ ਦੇ ਡਾਇਰੈਕਟਰ ਅਸ਼ਵਨੀ ਕੁਮਾਰ, ਗੁਰਪ੍ਰੀਤ ਕੌਰ,ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਚੰਨਾ ਕਾਲੇਵਾਲ, ਪਰਮਜੀਤ ਸਿੰਘ ਚੌਹਾਨ, ਕੁਲਦੀਪ ਸਿੰਘ ਸਮਾਣਾ,ਵਪਾਰ ਮੰਡਲ ਮੋਹਾਲੀ ਪ੍ਰਧਾਨ ਵਨੀਤ ਵਰਮਾ,ਸਮਾਜ ਸੇਵੀ ਜਗਦੇਵ ਸਿੰਘ ਮਲੋਆ, ਗਤਕਾ ਕੋਚ ਜੀਤ ਸਿੰਘ ਮੋਹਾਲੀ, ਰਾਸ਼ਟਰਪਤੀ ਐਵਾਰਡ ਜੇਤੂ ਮਲਕੀਤ ਸਿੰਘ ਖਾਲਸਾ ਅਤੇ ਵੱਖ ਵੱਖ ਗੁਰੂ ਘਰਾਂ ਦੇ ਪ੍ਰਧਾਨਾਂ ਵੱਲੋਂ ਹਾਜ਼ਰੀ ਲਗਵਾਈ ਗਈ। ਇਸ ਪ੍ਰੋਗਰਾਮ ਦੌਰਾਨ ਮੈਡਮ ਪਰਵਿੰਦਰ ਕੌਰ ਕੁਰਾਲੀ ਅਤੇ ਹਰਜਿੰਦਰ ਸਿੰਘ ਦਮਦਮਾ ਸਾਹਿਬ ਬਠਿੰਡਾ ਵਾਲਿਆਂ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ। ਅਤੇ ਅਮਰਜੀਤ ਸਿੰਘ, ਜਗਤਾਰ ਸਿੰਘ, ਡਾਕਟਰ ਕੁਲਦੀਪ ਸਿੰਘ, ਗੁਰਮੁਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋ,ਹਰਮਨਜੋਤ ਸਿੰਘ ,ਰਾਜਵੀਰ ਸਿੰਘ,ਰਘਵੀਰ ਸਿੰਘ ,ਤਲਵਿੰਦਰ ਸਿੰਘ, ਹਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ,ਗੁਰਪ੍ਰੀਤ ਸਿੰਘ ,ਅਮਨਦੀਪ ਸਿੰਘ ਲਾਲੜੂ ਵੱਲੋ ਰੈਫਰੀ ਅਤੇ ਜਜਮੈਂਟ ਦੀ ਭੂਮਿਕਾ ਨਿਭਾਈ ਗਈ।

ਜਾਣਕਾਰੀ ਸਾਂਝੀ ਕਰਦੇ ਹੋਏ ਜਗਦੀਸ਼ ਸਿੰਘ ਕੋਆਰਡੀਨੇਟਰ ਪੰਜਾਬ ਗਤਕਾ ਐਸੋਸੀਏਸ਼ਨ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਤਕਰੀਬਨ 12 ਦੇ ਕਰੀਬ ਟੀਮਾਂ ਨੇ ਸ਼ਮੂਲੀਅਤ ਕੀਤੀ ਜਿਸ ਵਿੱਚ ਸਿੰਗਲ ਸੋਟੀ ਟੀਮ ਫਾਈਟ ਅਤੇ ਸ਼ਸਤਰ ਪ੍ਰਦਰਸ਼ਨ ਦੇ ਮੁਕਾਬਲੇ ਕਰਵਾਏ ਗਏ ਇਹਨਾਂ ਮੁਕਾਬਲਿਆਂ ਦੌਰਾਨ ਸਿੰਗਲ ਸੋਟੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਮੋਹਾਲੀ ਰਜਿ ਦੇ ਖਿਡਾਰੀ ਹਰਮੀਤ ਸਿੰਘ ਨੇ ਪਹਿਲਾ ਰੂਪਨਗਰ ਅਖਾੜੇ ਦੇ ਨਿਧਾਨ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਜਸ਼ਨਦੀਪ ਸਿੰਘ ਨੇ ਤੀਜਾ ਇਨਾਮ ਹਾਸਲ ਕੀਤਾ ਅਤੇ ਇਸੇ ਤਰ੍ਹਾਂ ਸ਼ਸਤਰ ਪ੍ਰਦਰਸ਼ਨ ਵਿੱਚ ਬਾਬਾ ਬਚਿੱਤਰ ਸਿੰਘ ਗਤਕਾ ਅਖਾੜਾ ਹਠੂਰ ਨੇ ਪਹਿਲਾ ਮੀਰੀ ਪੀਰੀ ਗਤਕਾ ਅਖਾੜਾ ਡੇਹਲੋਂ ਦੀ ਟੀਮ ਨੇ ਦੂਜਾ ਅਤੇ ਸਾਹਿਬਜਾਦਾ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਪਾਉਂਟਾ ਸਾਹਿਬ ਨੇ ਤੀਸਰਾ ਸਥਾਨ ਹਾਸਲ ਕੀਤਾ।

ਜੇਤੂ ਟੀਮਾਂ ਨੂੰ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਵੱਲੋਂ ਨਗਦ ਇਨਾਮ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪੰਜਾਬੀ ਕਲਾਕਾਰ ਸੁਖੀ ਬਰਾੜ,ਬਾਈ ਹਰਦੀਪ,ਲਖਬੀਰ ਸਿੰਘ ਗਤਕਾ ਕੋਚ,ਅਰਦਾਸ ਫਾਊਂਡੇਸ਼ਨ ਦੇ ਸਮੂਹ ਮੈਂਬਰ,ਗੱਬਰ ਸਿੰਘ ਅੰਮ੍ਰਿਤਸਰ,ਸੰਜੇ ਕੁਮਾਰ ਇਲੈਕਸ਼ਨ ਤਹਿਸੀਲਦਾਰ,ਗੁਰਬਖਸ਼ ਸਿੰਘ ਨੋਡਲ ਅਫਸਰ,ਹਰਸੰਗਤ ਸਿੰਘ,ਜਸਪਾਲ ਸਿੰਘ ਮਟੋਰ,ਅਰੁਣ ਗੋਇਲ,ਕੇਸਰ ਸਿੰਘ ਕੰਬਾਲਾ, ਹਰਵਿੰਦਰ ਸਿੰਘ ਐਮ ਸੀ,ਸਤਨਾਮ ਸਿੰਘ ਅਤੇ ਭੰਗੜਾ ਕੋਚ ਹਰਮਨ ਰਤਨ ਦੋਰਾਹਾ ਮੌਜੂਦ ਸਨ

Exit mobile version