Jyoti Sarup Kanya Ashram

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਵਿਖੇ “ਇੰਟਰਨੈਸ਼ਨਲ ਡੇਅ ਆਫ਼ ਗਰਲ ਚਾਈਲਡ” ਮਨਾਇਆ

ਐਸ.ਏ.ਐਸ.ਨਗਰ, 11 ਅਕਤੂਬਰ 2023: ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਚਾਈਲਡ ਵੈਲਫੇਅਰ ਕਮੇਟੀ, ਐਸ.ਏ.ਐਸ. ਨਗਰ ਦੇ ਸਹਿਯੋਗ ਨਾਲ ਜੋਤੀ ਸਰੂਪ ਕੰਨਿਆ ਆਸ਼ਰਮ (Jyoti Sarup Kanya Ashram), ਖਰੜ ਵਿਖੇ “ਇੰਟਰਨੈਸ਼ਨਲ ਡੇਅ ਆਫ਼ ਗਰਲ ਚਾਈਲਡ” ਮਨਾਇਆ ਗਿਆ।

ਇਸ ਮੌਕੇ ਤੇ ਬਲਜਿੰਦਰ ਸਿੰਘ ਮਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਦੀਆਂ ਬੱਚੀਆਂ ਨੂੰ ਸੰਬੋਧਨ ਕਰਦਿਆਂ ਸਰਕਾਰ ਵਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਪਾਸ ਕੀਤੇ ਗਏ ਕਾਨੂੰਨਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਲੜਕੀਆਂ ਨੂੰ ਸਿੱਖਿਆ ਦੀ ਮਹੱਤਤਾ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਦੇ ਨਾਲ ਹੀ ਲੜਕੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਤੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਔਰਤ, ਭਾਵੇਂ ਉਸ ਦੀ ਆਮਦਨ ਕਿੰਨੀ ਵੀ ਜਿ਼ਆਦਾ ਹੋਵੇ, ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੀ ਹੱਕਦਾਰ ਹੈ। ਉਨ੍ਹਾਂ ਵਲੋਂ ਸੰਸਥਾ ਦੇ ਪ੍ਰਬੰਧਕਾਂ ਨੂੰ ਲੜਕੀਆਂ ਨੂੰ ਉਨ੍ਹਾਂ ਦੀ ਜਰੂਰਤ ਦੇ ਹਿਸਾਬ ਨਾਲ ਸੰਤੁਲਿਤ ਭੋਜਨ ਮੁਹੱਈਆ ਕਰਵਾਉਣ ਲਈ ਹਦਾਇਤ ਕੀਤੀ ਗਈ। ਇਸ ਮੌਕੇ ਤੇ ਕੁਲਵੰਤ ਸਿੰਘ ਗੁਰੂ, ਚੇਅਰਮੈਨ, ਚਾਈਲਡ ਵੈਲਫੇਅਰ ਕਮੇਟੀ ਦੇ ਚੇਅਰਮੈਨ ਵਲੋ ਵੀ ਆਸ਼ਰਮ ਦੀਆਂ ਲੜਕੀਆਂ ਨੂੰ ਮਾਨਸਿਕ ਤੌਰ ਤੇ ਸਿਹਤਮੰਦ ਅਤੇ ਦ੍ਰਿੜ ਰਹਿਣ ਸਬੰਧੀ ਪ੍ਰੇਰਿਤ ਕੀਤਾ ਗਿਆ।

Scroll to Top